‘ਮਸਤਾਨੇ’ ਦੀ ਐਡਵਾਂਸ ਬੁਕਿੰਗ ਸ਼ੁਰੂ, ਲੋਕਾਂ ਨੇ ਫ਼ਿਲਮ ਨੂੰ ਲੈ ਕੇ ‘ਬੁੱਕ ਮਾਈ ਸ਼ੋਅ’ ‘ਤੇ ਦਿਖਾਇਆ ਪਿਆਰ

ਪੰਜਾਬੀ ਫ਼ਿਲਮ ‘ਮਸਤਾਨੇ’ 25 ਅਗਸਤ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦੀ ਐਡਵਾਂਸ ਬੁਕਿੰਗ ‘ਬੁੱਕ ਮਾਈ ਸ਼ੋਅ’ ‘ਤੇ ਖੁੱਲ੍ਹ ਚੁੱਕੀ ਹੈ।
ਇਸ ਦੇ ਚਲਦਿਆਂ ਲੋਕ ਫ਼ਿਲਮ ਪ੍ਰਤੀ ਆਪਣਾ ਪਿਆਰ ਜ਼ਾਹਿਰ ਕਰ ਰਹੇ ਹਨ। ਹੁਣ ਤਕ ‘ਮਸਤਾਨੇ’ ਫ਼ਿਲਮ ਨੂੰ ਲੈ ਕੇ ‘ਬੁੱਕ ਮਾਈ ਸ਼ੋਅ’ ‘ਤੇ 30 ਹਜ਼ਾਰ ਤੋਂ ਵੱਧ ਇੰਟਰਸਟ ਦਰਜ ਕੀਤੇ ਜਾ ਚੁੱਕੇ ਹਨ, ਜਿਸ ਤੋਂ ਸਾਫ ਹੈ ਕਿ ਲੋਕ ਇਸ ਫ਼ਿਲਮ ਨੂੰ ਲੈ ਕੇ ਕਿੰਨੇ ਉਤਸ਼ਾਹਿਤ ਹਨ।

ਦੱਸ ਦੇਈਏ ਕਿ ‘ਮਸਤਾਨੇ’ ਫ਼ਿਲਮ ‘ਚ ਤਰਸੇਮ ਜੱਸੜ ਤੋਂ ਇਲਾਵਾ ਸਿੰਮੀ ਚਾਹਲ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਬਨਿੰਦਰ ਬੰਨੀ, ਹਨੀ ਮੱਟੂ, ਰਾਹੁਲ ਦੇਵ, ਅਵਤਾਰ ਗਿੱਲ ਤੇ ਆਰਿਫ ਜ਼ਕਾਰੀਆ ਵੀ ਅਹਿਮ ਭੂਮਿਕਾਵਾਂ ‘ਚ ਹਨ।