ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਮਹਾਕਾਲ ਮੰਦਰ ‘ਚ ਅੱਗ ਲੱਗਣ ਦੀ ਘਟਨਾ ਬਹੁਤ ਦਰਦਨਾਕ ਹੈ ਅਤੇ ਉਨ੍ਹਾਂ ਨੇ ਜ਼ਖ਼ਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਮੰਦਰ ਦੇ ਗਰਭ ਗ੍ਰਹਿ ‘ਚ ਸਵੇਰੇ 5.50 ਵਜੇ ਅੱਗ ਲੱਗ ਗਈ। ਇਸ ਹਾਦਸੇ ‘ਚ 14 ਪੁਜਾਰੀ ਅਤੇ ‘ਸੇਵਕ’ ਸਹਾਇਕ) ਜ਼ਖ਼ਮੀ ਹੋ ਗਏ।
ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਕਰਦੇ ਹੋਏ ਕਿਹਾ,”ਉਜੈਨ ਦੇ ਮਹਾਕਾਲ ਮੰਦਰ ‘ਚ ਅੱਗ ਲੱਗਣ ਦੀ ਘਟਨਾ ਬਹੁਤ ਦਰਦਨਾਕ ਹੈ। ਮੈਂ ਸਾਰੇ ਜ਼ਖ਼ਮੀਆਂ ਦੇ ਜਲਦ ਸਿਹਤਮੰਦ ਹੋਣ ਕਾਮਨਾ ਕਰਦਾ ਹਾਂ।” ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਾਨ ਪੀੜਤਾਂ ਦੀ ਹਰ ਸੰਭਵ ਮਦਦ ‘ਚ ਲੱਗਾ ਹੋਇਆ ਹੈ।” ਮੁੱਖ ਮੰਤਰੀ ਮੋਹਨ ਯਾਦਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨਾਲ ਫੋਨ ‘ਤੇ ਗੱਲ ਕੀਤੀ ਅਤੇ ਜ਼ਖ਼ਮੀਆਂ ਦੇ ਸਿਹਤਮੰਦ ਬਾਰੇ ਜਾਣਕਾਰੀ ਦਿੱਤੀ।















