ਮੁੰਬਈ-ਮਹਾਰਾਸ਼ਟਰ ‘ਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਦੇ 1,723 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਤੋਂ ਬਾਅਦ ਸੂਬੇ ‘ਚ ਕੁੱਲ ਇਨਫੈਕਟਿਡ ਮਰੀਜ਼ਾਂ ਦੀ ਗਿਣਤੀ ਵਧ ਕੇ 80,94,845 ਹੋ ਗਈ ਹੈ। ਸਿਹਤ ਵਿਭਾਗ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਨਫੈਕਸ਼ਨ ਨਾਲ 6 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਕੁੱਲ ਮ੍ਰਿਤਕਾਂ ਦੀ ਗਿਣਤੀ ਵਧ ਕੇ 1,48,224 ਹੋ ਗਈ ਹੈ।
ਅਧਿਕਾਰੀ ਨੇ ਦੱਸਿਆ ਕਿ ਮਹਾਰਸ਼ਟਰ ‘ਚ ਸ਼ਨੀਵਾਰ ਨੂੰ ਸਾਹਮਣੇ ਆਏ 1,723 ਨਵੇਂ ਮਾਮਲਿਆਂ ‘ਚ ਇਕੱਲੇ 1144 ਮਰੀਜ਼ ਮੁੰਬਈ ਤੋਂ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਸੂਬੇ ‘ਚ ਪਿਛਲੇ 24 ਘੰਟਿਆਂ ‘ਚ 1,845 ਮਰੀਜ਼ ਬੀਮਾਰੀ ਠੀਕ ਨਾਲ ਹੋਏ ਹਨ ਅਤੇ ਸੂਬੇ ‘ਚ ਹੁਣ ਤੱਕ ਕੁੱਲ 79,34,878 ਮਰੀਜ਼ ਸਿਹਤਮੰਦ ਹੋ ਚੁੱਕੇ ਹਨ। ਮਹਾਰਸ਼ਟਰ ‘ਚ ਇਸ ਸਮੇਂ ਕੋਰੋਨਾ ਦੇ 11,743 ਇਲਾਜ ਅਧੀਨ ਮਰੀਜ਼ ਮੌਜੂਦ ਹਨ। ਸੂਬੇ ਦੇ ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ, ਸੂਬੇ ‘ਚ ਕੋਰੋਨਾ ਨਾਲ ਠੀਕ ਹੋਣ ਦੀ ਦਰ ਅਤੇ ਮੌਤ ਦਰ ਕ੍ਰਮਵਾਰ 98.02 ਅਤੇ 1.83 ਫੀਸਦੀ ਹੈ।















