ਮਹਾਰਾਸ਼ਟਰ ‘ਚ ਤਿੰਨ ਕਿਸਾਨਾਂ ਵਲੋਂ ਖੁਦਕੁਸ਼ੀ

4ਮੁੰਬਈ  : ਸਾਡੇ ਦੇਸ਼ ਦੀਆਂ ਸਰਕਾਰਾਂ ਬਿਨਾਂ ਸ਼ੱਕ ਕਿਸਾਨਾਂ ਨੂੰ ਵੱਖ-ਵੱਖ ਸਹੂਲਤਾਂ ਦੇਣ ਦੇ ਦਾਅਵੇ ਜ਼ਰੂਰ ਕਰਦੀਆਂ ਹਨ, ਪਰ ਇਸ ਦੇ ਬਾਵਜੂਦ ਕਿਸਾਨ ਕਰਜ਼ੇ ਦੇ ਜਾਲ ਵਿਚ ਲਗਾਤਾਰ ਫਸਦੇ ਜਾ ਰਹੇ ਹਨ। ਕੁਦਰਤੀ ਆਫਤਾਂ ਤੇ ਕਰਜ਼ੇ ਦੇ ਜਾਲ ਵਿਚ ਫਸ ਕੇ ਅੰਨਦਾਤਾ ਲਗਾਤਾਰ ਖੁਦਕੁਸ਼ੀਆਂ ਦੇ ਰਾਹ ਤੁਰ ਪਿਆ ਹੈ। ਇਸੇ ਦੌਰਾਨ ਅੱਜ ਮਹਾਰਾਸ਼ਟਰ ਦੇ ਮਰਾਠਵਾੜਾ ਵਿਚ ਤਿੰਨ ਕਿਸਾਨਾਂ ਨੇ ਕਰਜ਼ੇ ਤੋਂ ਪ੍ਰੇਸ਼ਾਨ ਹ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਆਪਣੀ ਫਸਲ ਬਰਬਾਦ ਹੋਣ ਕਾਰਨ ਇਹ ਕਿਸਾਨ ਭਾਰੀ ਕਰਜ਼ੇ ਦੇ ਬੋਝ ਹੇਠ ਦਬ ਚੁੱਕੇ ਸਨ, ਜਿਸ ਕਾਰਨ ਉਹਨਾਂ ਨੇ ਇਹ ਕਦਮ ਚੁੱਕਿਆ।
ਜ਼ਿਕਰਯੋਗ ਹੈ ਕਿ ਪੰਜਾਬ ਵਿਚ ਵੀ ਬੀਤੇ ਕੁਝ ਸਾਲਾਂ ਦੌਰਾਨ ਕਈ ਕਿਸਾਨ ਕਰਜ਼ੇ ਦੇ ਬੋਝ ਹੇਠ ਦਬਣ ਕਰਕੇ ਖੁਦਕੁਸ਼ੀਆਂ ਕਰ ਚੁੱਕੇ ਹਨ।