ਮਹਿਬੂਬਾ ਮੰਤਰੀ ਮੰਡਲ ‘ਚ ਇਕ ਹੋਰ ਮੰਤਰੀ ਸ਼ਾਮਲ

ਜੰਮੂ— ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਸ਼ੁੱਕਰਵਾਰ ਨੂੰ ਆਪਣੇ ਮੰਤਰੀ ਮੰਡਲ ਵਿਚ ਵਾਧਾ ਕਰਦੇ ਹੋਏ ਇਕ ਸਾਬਕਾ ਮੰਤਰੀ ਮੁਹੰਮਦ ਅਲਤਾਫ ਬੁਖਾਰੀ ਨੂੰ ਮੰਤਰੀ ਮੰਡਲ ‘ਚ ਸ਼ਾਮਲ ਕੀਤਾ। ਰਾਜਪਾਲ ਐੱਨ. ਐੱਨ. ਵੋਹਰਾ ਨੇ ਰਾਜ ਭਵਨ ਵਿਖੇ ਹੋਏ ਇਕ ਸਮਾਰੋਹ ਦੌਰਾਨ ਬੁਖਾਰੀ ਨੂੰ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਾਈ। ਇਸ ਵਾਧੇ ਨਾਲ ਮਹਿਬੂਬਾ ਮੰਤਰੀ ਮੰਡਲ ਦੇ ਮੈਂਬਰਾਂ ਦੀ ਗਿਣਤੀ ਵਧ ਕੇ 25 ਹੋ ਗਈ ਹੈ।