ਮਹਿੰਗਾਈ ਨੇ ਵਿਗਾੜਿਆ ਲੋਕਾਂ ਦਾ ਬਜਟ, ਕੁੰਭਕਰਨੀ ਨੀਂਦ ‘ਚ ਸਰਕਾਰ : ਰਾਹੁਲ ਗਾਂਧੀ

ਨਵੀਂ ਦਿੱਲੀ- ਕਾਂਗਰਸ ਆਗੂ ਰਾਹੁਲ ਗਾਂਧੀ ਨੇ ਮਹਿੰਗਾਈ ਨੂੰ ਲੈ ਕੇ ਸਰਕਾਰ ‘ਤੇ ਹਮਲਾ ਕਰਦੇ ਹੋਏ ਕਿਹਾ ਕਿ ਜ਼ਰੂਰੀ ਵਸਤੂਆਂ ਦੀ ਕੀਮਤ ਬੇਕਾਬੂ ਹੋ ਰਹੀ ਹੈ ਅਤੇ ਸਰਕਾਰ ਸੌਂ ਰਹੀ ਹੈ। ਰਾਹੁਲ ਨੇ ਸਬਜ਼ੀ ਮੰਡੀ ਜਾ ਕੇ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ ਕਿ ਸਰਕਾਰ ਮਹਿੰਗਾਈ ਨੂੰ ਕੰਟਰੋਲ ਨਹੀਂ ਕਰ ਪਾ ਰਹੀ ਹੈ, ਜਿਸ ਨਾਲ ਆਮ ਆਦਮੀ ਦਾ ਜੀਵਨ ਕਠਿਨ ਹੋ ਗਿਆ ਹੈ।
ਉਨ੍ਹਾਂ ਕਿਹਾ,”ਲਸਣ ਕਦੇ 40 ਰੁਪਏ ਸੀ, ਅੱਜ 400 ਰੁਪਏ ਹੈ।” ਵਧਦੀ ਮਹਿੰਗਾਈ ਨੇ ਵਿਗਾੜਿਆ ਆਮ ਆਦਮੀ ਦੀ ਰਸੋਈ ਦਾ ਬਜਟ- ਕੁੰਭਕਰਨ ਦੀ ਨੀਂਦ ਸੌਂ ਰਹੀ ਸਰਕਾਰ।”