ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ ਸਰਪੰਚਾਂ ਲਈ ਵੱਡਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਵਿਚ ਆਖਿਆ ਗਿਆ ਹੈ ਕਿ ਪੰਚਾਇਤਾਂ ਦੀ ਆਮਦਨੀ ਦੇ ਆਧਾਰ ‘ਤੇ ਸਰਪੰਚਾਂ ਨੂੰ ਮਾਣ ਭੱਤੇ ਦੀ ਅਦਾਇਗੀ ਕੀਤੀ ਜਾਵੇਗੀ। ਫੰਡ ਵਾਲੀਆਂ ਪੰਚਾਇਤਾਂ ਜਿਨ੍ਹਾਂ ਪੰਚਾਇਤਾਂ ਕੋਲ ਆਪਣੇ ਫੰਡ ਮੌਜੂਦ ਹਨ ਅਤੇ ਆਮਦਨੀ ਦਾ ਸਾਧਨ ਹੈ, ਉਹ ਸਰਪੰਚਾਂ ਦਾ ਮਾਣ ਭੱਤਾ ਖੁਦ ਹੀ ਜਨਰੇਟ ਕਰਕੇ ਅਦਾ ਕਰ ਸਕਦੀਆਂ ਹਨ।
ਇਸ ਤੋਂ ਇਲਾਵਾ ਜਿਹੜੀਆਂ ਪੰਚਾਇਤਾਂ ਕੋਲ ਆਮਦਨੀ ਦਾ ਕੋਈ ਸਾਧਨ ਨਹੀਂ ਹੈ ਜਾਂ ਫੰਡ ਦੀ ਕਮੀ ਹੈ, ਉਨ੍ਹਾਂ ਪੰਚਾਇਤਾਂ ਲਈ ਮਾਣ ਭੱਤੇ ਦਾ ਪ੍ਰਬੰਧ ਬਲਾਕ ਸੰਮਤੀ ਨੂੰ ਕਰਨਾ ਪਵੇਗਾ। ਇਸ ਫੈਸਲੇ ਦਾ ਮਤਲਬ ਹੈ ਕਿ ਪੰਚਾਇਤਾਂ ਨੂੰ ਉਨ੍ਹਾਂ ਦੀ ਵਿੱਤੀ ਸਥਿਤੀ ਦੇ ਆਧਾਰ ‘ਤੇ ਮਾਣ ਭੱਤੇ ਲਈ ਵੱਖਰੇ ਤਰੀਕੇ ਨਾਲ ਫੰਡ ਮੁਹੱਈਆ ਕਰਵਾਏ ਜਾਣਗੇ। ਲਿਹਾਜ਼ਾ ਨਾਲ ਸਰਪੰਚਾਂ ਨੂੰ ਵੱਡਾ ਫਾਇਦਾ ਹੋਵੇਗਾ।















