ਕੋਲਕਾਤਾ – ਕਲਕੱਤਾ ਹਾਈ ਕੋਰਟ ਨੇ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਨੂੰ ਮੰਗਲਵਾਰ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਇਸ ’ਚ ਉਨ੍ਹਾਂ ਦੀਆਂ ਟਿੱਪਣੀਆਂ ਤੇ ਸੋਸ਼ਲ ਮੀਡੀਆ ਪੋਸਟਾਂ ਨੂੰ ਪਹਿਲੀ ਨਜ਼ਰੇ ਅਦਾਲਤ ਵਿਰੁੱਧ ਅਪਰਾਧਿਕ ਮਾਣਹਾਨੀ ਦੱਸਿਆ ਗਿਆ ਹੈ। ਅਦਾਲਤ ਨੇ ਅਭਿਸ਼ੇਕ ਨੂੰ ਨੋਟਿਸ ਜਾਰੀ ਹੋਣ ਦੀ ਮਿਤੀ ਤੋਂ 15 ਦਿਨਾਂ ਦੇ ਅੰਦਰ ਜਵਾਬ ਦੇਣ ਦਾ ਨਿਰਦੇਸ਼ ਦਿੱਤਾ। ਅਦਾਲਤ ਨੇ ਪੱਛਮੀ ਬੰਗਾਲ ਸਰਕਾਰ ਨੂੰ ਡਾਇਮੰਡ ਹਾਰਬਰ ਦੇ ਸੰਸਦ ਮੈਂਬਰ ਅਭਿਸ਼ੇਕ ਲਈ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਦਾ ਵੀ ਹੁਕਮ ਦਿੱਤਾ।
ਅਭਿਸ਼ੇਕ ਨੇ ਦੋਸ਼ ਲਾਇਆ ਸੀ ਕਿ ਸੂਬੇ ’ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਸੱਤਾ ’ਚ ਆਉਣ ਤੋਂ ਇਕ ਦਿਨ ਬਾਅਦ ਉਨ੍ਹਾਂ ਦੀ ਸੁਰੱਖਿਆ ‘ਜ਼ੈੱਡ-ਪਲੱਸ’ ਤੋਂ ਘਟਾ ਕੇ ‘ਐਕਸ’ ਸ਼੍ਰੇਣੀ ਕਰ ਦਿੱਤੀ ਗਈ ਸੀ। ਇਸ ਦੌਰਾਨ ਅਭਿਸ਼ੇਕ ਨੇ ਨਿਆਂਪਾਲਿਕਾ ਦੀ ਆਲੋਚਨਾ ਕਰਨ ਦੇ ਆਪਣੇ ਸਟੈਂਡ ਤੋਂ ਪਿੱਛੇ ਹਟਣ ਤੋਂ ਇਨਕਾਰ ਕਰ ਦਿੱਤਾ ਤੇ ਨਿਆਂਪਾਲਿਕਾ ਦੇ ਇਕ ਹਿੱਸੇ ’ਤੇ ਪੱਖਪਾਤ ਕਰਨ ਤੇ ਭਾਜਪਾ ਨਾਲ ਜੁੜੇ ਨੇਤਾਵਾਂ ਨਾਲ ਵੱਖਰੇ ਢੰਗ ਨਾਲ ਪੇਸ਼ ਆਉਣ ਦਾ ਦੋਸ਼ ਲਾਇਆ।















