ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਸੱਚ ਦੀ ਜਿੱਤ ਹੋਈ ਹੈ, ਅਸੀਂ ਹਰ ਸਾਲ ਰਾਵਣ ਨੂੰ ਸਾੜਦੇ ਹਾਂ। ਉਨ੍ਹਾਂ ਕਿਹਾ ਕਿ ਅੱਜ ਵੀ ਸਮਾਜ ਵਿਚ ਬੁਰਾਈਆਂ ਦੀ ਬਹੁਤਾਤ ਹੈ, ਚਾਹੇ ਨਸ਼ਾ ਹੋਵੇ ਜਾਂ ਕਿਸੇ ਨਾਲ ਧੱਕਾ ਕਰਨਾ, ਉਹ ਵੀ ਬੁਰਾਈ ਹੈ।
ਇਸ ਮੌਕੇ ਰਾਜਾ ਵੜਿੰਗ ਨੇ ਹਲਕਾ ਦੱਖਣੀ ਦੇ ਕਾਂਗਰਸੀ ਵਰਕਰਾਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਤਾਂ ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ’ਚ ਕੁਝ ਆਗੂ ਕਾਂਗਰਸ ਛੱਡ ਕੇ ਵਾਪਸ ਵੀ ਆਏ ਹਨ ਪਰ ਮਾੜੇ ਸਮੇਂ ਕਾਂਗਰਸ ਛੱਡ ਅਤੇ ਪਾਰਟੀ ਨੂੰ ਹਰਾਉਣ ਵਾਲੇ ਨੂੰ ਸ਼ਾਮਲ ਨਹੀਂ ਕੀਤਾ ਜਾਵੇਗਾ।
ਇਸੇ ਤਰ੍ਹਾਂ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਹਜ਼ਾਰਾਂ ਸਾਲ ਪਹਿਲਾਂ ਭਗਵਾਨ ਸ਼੍ਰੀ ਰਾਮ ਜੀ ਨੇ ਰਾਵਣ ’ਤੇ ਜਿੱਤ ਪ੍ਰਾਪਤ ਕੀਤੀ ਸੀ ਅਤੇ ਸੱਚ ’ਤੇ ਪਹਿਰਾ ਦੇਣ ਵਾਲਿਆਂ ਦੀ ਹੀ ਜਿੱਤ ਹੁੰਦੀ ਹੈ, ਜਿਸ ਦਿਨ ਰਾਵਣ ਨੂੰ ਸਾੜਿਆ ਗਿਆ, ਉਹ ਸਾਡੇ ਲਈ ਪ੍ਰੇਰਨਾ ਸਰੋਤ ਹੈ।















