ਮਿਡਲ ਈਸਟ ਜੰਗ ‘ਚ 22 ਭਾਰਤੀਆਂ ਦੀ ਮੌਤ ! ਵਿਦੇਸ਼ ਮੰਤਰਾਲੇ ਨੇ ਜਾਰੀ ਕੀਤੇ ਅੰਕੜੇ

ਮਿਡਲ ਈਸਟ ‘ਚ ਜਾਰੀ ਜੰਗ ਦੌਰਾਨ 14 ਮਲਾਹਾਂ ਸਮੇਤ 22 ਭਾਰਤੀਆਂ ਦੀ ਮੌਤ ਹੋ ਗਈ ਹੈ ਅਤੇ ਭਾਰਤ ਇਸ ਖੇਤਰ ਦੇ ਸਮੁੱਚੇ ਹਾਲਾਤ ਨੂੰ ਲੈ ਕੇ ‘ਬੇਹੱਦ ਫਿਕਰਮੰਦ’ ਹੈ। ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਦੱਸਿਆ ਕਿ ਸਾਊਦੀ ਅਰਬ ਵਿਚ 3 ਭਾਰਤੀਆਂ ਦੀ ਮੌਤ ਹੋ ਗਈ ਹੈ। ਉਨ੍ਹਾਂ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ, “ਅਸੀਂ ਪੱਛਮੀ ਏਸ਼ੀਆ ਵਿਚ ਜਾਰੀ ਸੰਘਰਸ਼ ਨੂੰ ਲੈ ਕੇ ਬਹੁਤ ਫਿਕਰਮੰਦ ਹਾਂ। ਇਸ ਸੰਘਰਸ਼ ਵਿਚ 22 ਭਾਰਤੀ ਨਾਗਰਿਕਾਂ ਦੀ ਜਾਨ ਗਈ ਹੈ, ਜਿਨ੍ਹਾਂ ਵਿਚ 14 ਮਲਾਹ ਵੀ ਸ਼ਾਮਲ ਹਨ।”
ਉਨ੍ਹਾਂ ਕਿਹਾ ਕਿ ਖਾੜੀ ਖੇਤਰ ਵਿਚ ਰਹਿ ਰਹੇ ਭਾਰਤੀ ਭਾਈਚਾਰੇ ਦੇ ਲੋਕਾਂ ਦੀ ਸੁਰੱਖਿਆ ਤੇ ਭਲਾਈ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਲਗਾਤਾਰ ਉਨ੍ਹਾਂ ਦੇ ਸੰਪਰਕ ਵਿਚ ਹੈ। ਭਾਰਤ ਲਗਾਤਾਰ ਕਹਿੰਦਾ ਰਿਹਾ ਹੈ ਕਿ ਸੰਘਰਸ਼ ਦਾ ਹੱਲ ਗੱਲਬਾਤ ਤੇ ਕੂਟਨੀਤੀ ਰਾਹੀਂ ਕੱਢਿਆ ਜਾਣਾ ਚਾਹੀਦਾ ਹੈ।