ਨਵੀਂ ਦਿੱਲੀ— ਮੁੰਬਈ ਦੇ ਘਾਟਕੋਪਰ ਇਲਾਕੇ ‘ਚ ਉਤਰ ਪ੍ਰਦੇਸ਼ ਸਰਕਾਰ ਦਾ ਚਾਰਟਰਡ ਜਹਾਜ਼ ਕ੍ਰੈਸ਼ ਹੋ ਗਿਆ ਹੈ। ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਮੌਕੇ ‘ਤੇ ਫਾਇਰ ਬਿਗ੍ਰੇਡ ਦੀ ਟੀਮ ਪੁੱਜ ਚੁੱਕੀ ਹੈ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜਹਾਜ਼ ਇਕ ਉਸਾਰੀ ਹੋ ਰਹੀ ਬਿਲਡਿੰਗ ਨਾਲ ਟਕਰਾ ਗਿਆ, ਜਿਸ ਦੇ ਬਾਅਦ ਉਸ ‘ਚ ਅੱਗ ਲੱਗ ਗਈ। ਅੱਗ ਲੱਗਣ ਨਾਲ ਪੂਰੇ ਇਲਾਕੇ ‘ਚ ਹੜਕੰਪ ਮਚ ਗਿਆ।
ਇਸ ਜਹਾਜ਼ ‘ਚ ਕਿੰਨੇ ਯਾਤਰੀ ਸਵਾਰ ਸਨ, ਇਸ ਦਾ ਪਤਾ ਹੁਣ ਤੱਕ ਨਹੀਂ ਚੱਲ ਸਕਿਆ ਹੈ। ਰਿਪੋਰਟ ਮੁਤਾਬਕ ਇਹ ਹਾਦਸਾ ਮੁੰਬਈ ਦੇ ਘਾਟਕੋਪਰ ਦੇ ਰਿਹਾਇਸ਼ੀ ਇਲਾਕੇ ‘ਚ ਹੋਇਆ ਹੈ।















