ਚੰਡੀਗੜ੍ਹ – ਪੰਜਾਬ ਦੇ ਨਵੇਂ ਬਣੇ ਮੰਤਰੀਆਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਆਪਣਾ ਕਾਰਜਭਾਰ ਸੰਭਾਲ ਲਿਆ|
ਕੈਪਟਨ ਅਮਰਿੰਦਰ ਸਿੰਘ ਅੱਜ ਸਵੇਰੇ ਸਕੱਤਰੇਤ ਵਿਖੇ ਨਵੇਂ ਮੰਤਰੀਆਂ ਨੂੰ ਉਨ੍ਹਾਂ ਦੇ ਦਫਤਰਾਂ ਵਿਚ ਚਾਰਜ ਦੇਣ ਲਈ ਪਹੁੰਚੇ|
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਨਵੇਂ ਮੰਤਰੀਆਂ ਨੂੰ ਸ਼ੁੱਭ ਇੱਛਾਵਾਂ ਵੀ ਦਿੱਤੀਆਂ|
ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿਚ ਸੁਖਜਿੰਦਰ ਰੰਧਾਵਾ, ਬਲਬੀਰ ਸਿੰਘ ਸਿੱਧੂ, ਭਾਰਤ ਭੂਸ਼ਣ ਆਸ਼ੂ, ਸੁਖ ਸਰਕਾਰੀਆ, ਓ.ਪੀ ਸੋਨੀ, ਗੁਰਪ੍ਰੀਤ ਕਾਂਗੜ ਅਤੇ ਗੁਰਮੀਤ ਸਿੰਘ ਸੋਢੀ ਨੇ ਆਪਣਾ ਕਾਰਜਭਾਰ ਸੰਭਾਲਿਆ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ, ਮੁੱਖ ਮੰਤਰੀ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਹਿਲ, ਵਿਧਾਇਕ ਕੇਵਲ ਢਿੱਲੋਂ, ਕੁਲਜੀਤ ਸਿੰਘ ਨਾਗਰਾ ਤੋਂ ਇਲਾਵਾ ਨਵੇਂ ਮੰਤਰੀਆਂ ਦੇ ਪਰਿਵਾਰਕ ਮੈਂਬਰ ਅਤੇ ਕਈ ਉੱਚ ਅਧਿਕਾਰੀ ਵੀ ਮੌਜੂਦ ਸਨ|















