ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ ‘ਤੇ ਪੁਲਿਸ ਨੇ ਸੀਨੀਅਰ ਪੱਤਰਕਾਰ ਕੇ.ਜੇ ਸਿੰਘ ਅਤੇ ਉਨ੍ਹਾਂ ਦੀ ਮਾਤਾ ਗੁਰਚਰਨ ਕੌਰ ਦੀ ਹੱਤਿਆ ਮਾਮਲੇ ਦੀ ਜਾਂਚ ਲਈ ਐਸ.ਆਈ.ਟੀ ਦਾ ਗਠਨ ਕੀਤਾ ਹੈ|
ਦੱਸਣਯੋਗ ਹੈ ਕਿ ਕੇ.ਜੇ ਸਿੰਘ ਅਤੇ ਉਨ੍ਹਾਂ ਦੀ ਮਾਤਾ ਦਾ ਅੱਜ ਉਨ੍ਹਾਂ ਦੀ ਮੋਹਾਲੀ ਸਥਿਤ ਰਿਹਾਇਸ਼ ਵਿਖੇ ਕਤਲ ਕਰ ਦਿੱਤਾ ਗਿਆ| ਦੋਨਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਤੋਂ ਬਰਾਮਦ ਹੋਈਆਂ ਹਨ|















