ਚੰਡੀਗੜ੍ਹ- ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕੀਤੇ ਜਾਣ ਤੋਂ ਬਾਅਦ ਤੋਂ ਹੀ ਨਵੇਂ ਸਿਹਤ ਮਤੰਰੀ ਦੇ ਐਲਾਨ ਨੂੰ ਲੈ ਕੇ ਕਿਆਸਰਾਈਆਂ ਜੋਰਾਂ ਤੇ ਚੱਲ ਰਹੀਆਂ ਹਨ। ਹੁਣ ਜਾਣਕਾਰੀ ਸਾਹਮਣੇ ਇਹ ਆ ਰਹੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਹ ਮੰਤਰਾਲਾ ਆਪ ਹੀ ਸੰਭਾਲਣਗੇ। ਹਾਲਾਂਕਿ ਇਸ ਦੇ ਬਾਰੇ ਵਿੱਚ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।















