ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਨਸਾ ਵਿਖੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਉਹਨਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੱਸ ਦਈਏ ਕਿ 29 ਮਈ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿਖੇ ਕੁੱਝ ਅਣਪਛਾਤੇ ਹਮਲਾਵਰਾਂ ਵੱਲੋਂ ਸਿੱਧੂ ਮੂਸੇਵਾਲਾ ਦੀ ਹੱਤਿਆ ਕਰ ਦਿੱਤੀ ਗਈ ਸੀ।