ਮੁੱਖ ਮੰਤਰੀ ਸਮੇਤ ਵੱਖ-ਵੱਖ ਦਿੱਗਜ਼ਾਂ ਨੇ ਪਾਈ ਵੋਟ

ਚੰਡੀਗੜ੍ਹ  : ਪੰਜਾਬ ਵਿਚ ਵੋਟਾਂ ਪੈਣ ਦਾ ਸਿਲਸਿਲਾ ਜਾਰੀ ਹੈ| ਇਸ ਦੌਰਾਨ ਜਿਥੇ ਲੋਕਾਂ ਵਿਚ ਇਨ੍ਹਾਂ ਚੋਣਾਂ ਪ੍ਰਤੀ ਭਾਰੀ ਉਤਸ਼ਾਹ ਹੈ, ਉਥੇ ਕਈ ਸਿਆਸੀ ਦਿੱਗਜਾਂ ਨੇ ਵੀ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ| ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਬਿਕਰਮ ਸਿੰਘ ਮਜੀਠੀਆ, ਪਰਮਿੰਦਰ ਸਿੰਘ ਢੀਂਡਸਾ, ਨਵਜੋਤ ਕੌਰ ਸਿੱਧੂ, ਨਵਜੋਤ ਸਿੰਘ ਸਿੱਧੂ, ਪ੍ਰਤਾਪ ਸਿੰਘ ਬਾਜਵਾ, ਗੁਰਪ੍ਰੀਤ ਸਿੰਘ ਵੜੈਚ, ਭਗਵੰਤ ਮਾਨ, ਸੁਨੀਲ ਜਾਖੜ, ਜਨਰਲ ਜੇ.ਜੇ ਸਿੰਘ ਤੇ ਸੁੱਚਾ ਸਿੰਘ ਛੋਟੇਪੁਰ ਤੋਂ ਇਲਾਵਾ ਹੋਰਨਾਂ ਆਗੂਆਂ ਨੇ ਆਪੋ-ਆਪਣੇ ਪੋਲਿੰਗ ਸਟੇਸ਼ਨਾਂ ਤੇ ਵੋਟ ਪਾਈ| ਇਸ ਤੋਂ ਇਲਾਵਾ ਕ੍ਰਿਕਟਰ ਹਰਭਜਨ ਸਿੰਘ ਨੇ ਜਲੰਧਰ ਕੈਂਟ ਤੋਂ ਆਪਣੀ ਵੋਟ ਪਾਈ|