ਮੂਸੇਵਾਲਾ ਕਤਲਕਾਂਡ ‘ਚ 2 ਹੋਰ ਗ੍ਰਿਫ਼ਤਾਰੀਆਂ, ਪੁਣੇ ਪੁਲਸ ਨੇ ਕੀਤੇ ਵੱਡੇ ਖ਼ੁਲਾਸੇ

ਪੁਣੇ- ਮਹਾਰਾਸ਼ਟਰ ਦੇ ਏ.ਡੀ.ਜੀ.ਪੀ. ਕੁਲਵੰਤ ਸਾਰਗੰਲ ਨੇ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਨੂੰ ਲੈ ਕੇ ਅੱਜ ਯਾਨੀ ਸੋਮਵਾਰ ਨੂੰ ਪ੍ਰੈੱਸ ਕਾਨਫੰਰਸ ਕੀਤੀ। ਉਨ੍ਹਾਂ ਨੇ ਦੱਸਿਆ ਕਿ ਮੂਸੇਵਾਲਾ ਕਤਲਕਾਂਡ ‘ਚ 2 ਵੱਡੀਆਂ ਗ੍ਰਿਫ਼ਤਾਰੀਆਂ ਹੋਈਆਂ ਹਨ। ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਅਤੇ ਉਸ ਦੇ ਸਾਥੀ ਨਵਨਾਥ ਸੂਰਿਆਵੰਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਣੇ ਪੁਲਸ ਨੇ ਦੋਹਾਂ ਨੂੰ ਗੁਜਰਾਤ ਦੇ ਕੱਛ ਤੋਂ ਗ੍ਰਿਫ਼ਤਾਰ ਕੀਤਾ ਹੈ। ਦੋਹਾਂ ਦੋਸ਼ੀਆਂ ਦਾ 20 ਜੂਨ ਤੱਕ ਪੁਲਸ ਰਿਮਾਂਡ ਲਿਆ ਗਿਆ ਹੈ। ਕੁਲਵੰਤ ਸਾਰੰਗਲ ਨੇ ਕਿਹਾ ਕਿ ਅਸੀਂ ਹਾਲੇ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕਰ ਸਕਦੇ ਹਨ, ਕਿਉਂਕਿ ਹਾਲੇ ਜਾਂਚ ਚੱਲ ਰਹੀ ਹੈ।
ਦੱਸਣਯੋਗ ਹੈ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਥਾਰ ਜੀਪ ’ਚ ਸਵਾਰ ਹੋ ਕੇ ਰਿਸ਼ਤੇਦਾਰ ਦੇ ਘਰ ਜਾ ਰਹੇ ਸਨ। ਉਨ੍ਹਾਂ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਤੇ ਕੈਨੇਡਾ ਰਹਿੰਦੇ ਗੋਲਡੀ ਬਰਾੜ ਨੇ ਲਈ। ਮੂਸੇਵਾਲਾ ਦੇ ਕਤਲ ਨੂੰ ਲੈ ਕੇ ਪੁਲਸ ਦੇ ਹੱਥ ਹਾਲੇ ਤਕ ਕੋਈ ਵੱਡੀ ਕਾਮਯਾਬੀ ਨਹੀਂ ਲੱਗੀ ਹੈ।