ਮੋਦੀ ਦੀ ਵਧਦੀ ਲੋਕਪ੍ਰਿਯਤਾ ਤੋਂ ਰਾਹੁਲ ਗਾਂਧੀ ਪ੍ਰੇਸ਼ਾਨ : ਸਮਰਿਤੀ ਇਰਾਨੀ

ਨਵੀਂ ਦਿੱਲੀ  : ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੀਤੇ ਗਏ ਹਮਲੇ ਤੋਂ ਬਾਅਦ ਕੇਂਦਰੀ ਕੱਪੜਾ ਮੰਤਰੀ ਸਮਰਿਤੀ ਇਰਾਨੀ ਨੇ ਰਾਹੁਲ ਗਾਂਧੀ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਨਰਿੰਦਰ ਮੋਦੀ ਦੀ ਵਧਦੀ ਲੋਕਪ੍ਰਿਯਤਾ ਤੋਂ ਰਾਹੁਲ ਗਾਂਧੀ ਪ੍ਰੇਸ਼ਾਨ ਹਨ ਅਤੇ ਉਹ ਸਿਰਫ ਆਪਣੀ ਸਿਆਸੀ ਵਿਰਾਸਤ ਬਚਾਉਣ ਦਾ ਯਤਨ ਕਰ ਰਹੇ ਹਨ|