ਮਹਿਰਾਜਗੰਜ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 22 ਜੁਲਾਈ ਨੂੰ ਗੋਰਖਪੁਰ ਦੌਰੇ ਦੇ ਮੱਦੇਨਜ਼ਰ ਗੋਰਖਪੁਰ-ਬਸਤੀ ਡਵੀਜ਼ਨ ਵਿਚ ਪੈਣ ਵਾਲੀ ਭਾਰਤ-ਨੇਪਾਲ ਸਰਹੱਦ ‘ਤੇ ਸਖਤ ਚੌਕਸੀ ਵਰਤੀ ਜਾ ਰਹੀ ਹੈ। ਗੋਰਖਪੁਰ ਜ਼ੋਨ ਦੇ ਇਕ ਪੁਲਸ ਦੇ ਉੱਚ ਅਧਿਕਾਰੀ ਮੋਹਿਤ ਅਗਰਵਾਲ ਨੇ ਦੱਸਿਆ ਕਿ ਅੱਤਵਾਦੀਆਂ ਦੀ ਘੁਸਪੈਠ ਦੀ ਕਿਸੇ ਵੀ ਸੰਭਾਵਨਾ ਨੂੰ ਖਤਮ ਕਰਨ ਲਈ ਸੁਰੱਖਿਆ ਏਜੰਸੀਆਂ ਨੂੰ ਚੌਕਸ ਕੀਤਾ ਗਿਆ ਹੈ ਕਿ ਨੇਪਾਲ ਸਰਹੱਦ ਤੋਂ ਭਾਰਤ ਵਿਚ ਦਾਖਲ ਹੋਣ ਵਾਲੇ ਹਰ ਸ਼ਖਸ ਦੀ ਪਛਾਣ ਦੇ ਦਸਤਾਵੇਜ਼ਾਂ ਦੀ ਜਾਂਚ ਯਕੀਨੀ ਬਣਾਈ ਜਾਵੇ।















