ਪਟਿਆਲਾ/ਚੰਡੀਗੜ : ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਲੀਡਰ ਚਰਨਜੀਤ ਸਿੰਘ ਚੰਨੀ ਨੇ ਸਰਕਾਰ ਤੋਂ ਸੰਸਥਾਗਤ ਤੇ ਗੈਰ ਸੰਸਥਾਗਤ ਦੋਨਾਂ ਤਰ ਦੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਦੀ ਮੰਗ ਕੀਤੀ ਹੈ, ਜਿਸ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸਪੈਸ਼ਲ ਪੈਕੇਜ਼ ਮੰਗਣਾ ਚਾਹੀਦਾ ਹੈ, ਕਿਉਂਕਿ ਅਕਾਲੀ ਦਲ ਦਾ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਹੈ।
ਇਹ ਮੰਗ ਪਾਰਟੀ ਦੇ ਵਫਦ ਵੱਲੋਂ ਬੀਤੇ ਦਿਨੀਂ ਪਟਿਆਲਾ ਦੇ ਸਮਾਣਾ ਨੇੜੇ ਪੈਂਦੇ ਪਿੰਡ ਗਾਜੀਸਲਾਰ ‘ਚ ਆਪਣੀ ਬੇਟੀ ਲਖਵਿੰਦਰ ਕੌਰ ਦੇ ਵਿਆਹ ਤੋਂ ਪਹਿਲਾਂ ਖੁਦਕੁਸ਼ੀ ਕਰਨ ਵਾਲੇ ਕਿਸਾਨ 65 ਸਾਲਾ ਜਸਵੰਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਕੀਤੀ, ਜਿਸ ਵਫਦ ‘ਚ ਵਿਧਾਇਕ ਪ੍ਰਨੀਤ ਕੌਰ ਤੇ ਹਰਦਿਆਲ ਕੰਬੋਜ਼, ਮਦਨ ਲਾਲ ਜਲਾਲਪੁਰ ਸ਼ਾਮਿਲ ਸਨ।
ਇਸ ਮੌਕੇ ਵਫਦ ਵੱਲੋਂ ਸਵ. ਜਸਵੰਤ ਸਿੰਘ ਦੇ ਬੱਚਿਆਂ ਲਖਵਿੰਦਰ ਕੌਰ ਤੇ ਉਸਦੇ ਭਰਾ ਸਰਜਨ ਸਿੰਘ ਨੂੰ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਇਸ ਤੋਂ ਇਲਾਵਾ, ਵਫਦ ਵੱਲੋਂ ਸਰਕਾਰ ਤੋਂ ਪੀੜਤ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਵੀ ਕੀਤੀ ਗਈ।
ਪ੍ਰਨੀਤ ਨੇ ਕਿਹਾ ਕਿ ਸਰਕਾਰ ਨੂੰ ਕਰਜ਼ਾ ਮੁਆਫ ਕਰਨ ਤੋਂ ਇਲਾਵਾ, ਪੁਖਤਾ ਕਰਨਾ ਚਾਹੀਦਾ ਹੈ ਕਿ ਅਜਿਹਾ ਗੰਭੀਰ ਕਦਮ ਚੁੱਕਣ ਵਾਲੇ ਕਿਸਾਨ ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਜ਼ਰੂਰ ਦੇਣੀ ਚਾਹੀਦੀ ਹੈ।
ਜਦਕਿ ਚੰਨੀ ਨੇ ਕਿਹਾ ਕਿ ਹਰ ਦਿਨ ਅਜਿਹੀਆਂ ਘਟਨਾਵਾਂ ਦਾ ਸਾਹਮਣਾ ਆਉਣਾ ਚਿੰਤਾਜਨਕ ਹੈ, ਜੋ ਖਾਸ ਕਰਕੇ ਮਾਲਵਾ ਖੇਤਰ ਦੀ ਕਾਟਨ ਬੈਲਟ ‘ਚ ਵਾਪਰ ਰਹੀਆਂ ਹਨ। ਉਨ•ਾਂ ਨੇ ਬਾਦਲ ਨੂੰ ਸੂਬੇ ਦੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਪ੍ਰਧਾਨ ਮੰਤਰੀ ਮੋਦੀ ਤੋਂ ਸਪੈਸ਼ਲ ਪੈਕੇਜ਼ ਮੰਗਣ ਦੀ ਅਪੀਲ ਕੀਤੀ ਹੈ, ਜਿਸ ਪੰਜਾਬ ਸੂਬੇ ਨੇ ਦੇਸ਼ ਦਾ ਅੰਨ ਭੰਡਾਰ ਭਰਨ ‘ਚ ਅਹਿਮ ਭੂਮਿਕਾ ਨਿਭਾਈ ਹੈ। ਉਨ•ਾਂ ਨੇ ਕਿਹਾ ਕਿ ਹੁਣ ਬਾਦਲ ਕੇਂਦਰ ‘ਤੇ ਦੋਸ਼ ਨਹੀਂ ਲਗਾ ਸਕਦੇ, ਕਿਉਂਕਿ ਕੇਂਦਰ ‘ਚ ਅਕਾਲੀ ਦਲ ਦੇ ਗਠਜੋੜ ਵਾਲੀ ਸਰਕਾਰ ਹੈ ਤੇ ਹਰਸਿਮਰਤ ਕੌਰ ਬਾਦਲ ਪ੍ਰਧਾਨ ਮੰਤਰੀ ਮੋਦੀ ਦੀ ਕੈਬਿਨੇਟ ਦਾ ਇਕ ਹਿੱਸਾ ਹਨ।
ਇਸ ਦੌਰਾਨ ਕਾਂਗਰਸ ਨੇ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 3 ਲੱਖ ਰੁਪਏ ਦਾ ਮੁਆਵਜ਼ਾ ਦੇਣ ਸਬੰਧੀ ਕੀਤੇ ਗਏ ਐਲਾਨ ਦੀ ਰਾਸ਼ੀ 5 ਲੱਖ ਰੁਪਏ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ, ਪੀੜਤ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਣੀ ਚਾਹੀਦੀ ਹੈ, ਕਿਉਂਕਿ ਕਿਸਾਨੀ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਹੈ।
ਚੰਨੀ ਨੇ ਖੁਲਾਸਾ ਕੀਤਾ ਕਿ ਸਰਕਾਰ ਤੇ ਸੂਬੇ ਦੀਆਂ ਯੂਨੀਵਰਸਿਟੀਆਂ ਵੱਲੋਂ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀ ਗਿਣਤੀ ਉਪਰ ਕੀਤੇ ਗਏ ਸਰਵੇ ‘ਚ ਵੱਡਾ ਅੰਤਰ ਪਾਇਆ ਗਿਆ ਹੈ। ਇਸ ਲੜੀ ਹੇਠ ਜਿਥੇ ਸਰਕਾਰ ਨੇ ਸਿਰਫ 80 ਖੁਦਕੁਸ਼ੀਆਂ ਮੰਨੀਆਂ ਹਨ, ਜਦਕਿ ਯੂਨੀਵਰਸਿਟੀਆਂ ਦੇ ਅੰਕੜੇ ਦੱਸਦੇ ਹਨ ਕਿ ਬੀਤੇ ਚਾਰ ਸਾਲਾਂ ਦੌਰਾਨ ਕਰੀਬ 3000 ਖੁਦਕੁਸ਼ੀਆਂ ਕੀਤੀਆਂ ਗਈਆਂ ਹਨ।
ਉਨ•ਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਂਦਿਆਂ ਫਸਲਾਂ ਦੇ ਮੁੱਲ ਡਾ. ਐਮ.ਐਸ ਸਵਾਮੀਨਾਥਨ ਦੀ ਕਮੇਟੀ ਦੀਆਂ ਸਿਫਾਰਿਸ਼ਾਂ ਮੁਤਾਬਿਕ ਤੈਅ ਕੀਤੇ ਜਾਣੇ ਚਾਹੀਦੇ ਹਨ, ਜਿਸ ਹੇਠ ਕਿਸਾਨਾਂ ਨੂੰ ਖੇਤੀ ਲਾਗਤ ਦਾ 50 ਪ੍ਰਤੀਸ਼ਤ ਮੁਨਾਫਾ ਦਿੱਤਾ ਜਾਣਾ ਚਾਹੀਦਾ ਹੈ। ਉਨ•ਾਂ ਨੇ ਮੋਦੀ ਸਰਕਾਰ ‘ਤੇ ਸਵਾਮੀਨਾਥਨ ਕਮੇਟੀ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਕਰਨ ਸਬੰਧੀ ਆਪਣੇ ਚੋਣ ਵਾਅਦੇ ਤੋਂ ਪਿੱਛੇ ਹੱਟਣ ਦਾ ਦੋਸ਼ ਲਗਾਇਆ।
ਇਸ ਤੋਂ ਬਾਅਦ ਚੰਨੀ ਨੇ ਬੇਰੁਜ਼ਗਾਰ ਲਾਈਨਮੈਨਾਂ ਵੱਲੋਂ ਪਟਿਆਲਾ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ ਦੇ ਦਫਤਰ ਮੁਹਰੇ ਲਗਾਏ ਗਏ ਧਰਨੇ ‘ਚ ਵੀ ਹਿੱਸਾ ਲਿਆ। ਧਰਨੇ ਨੂੰ ਸੰਬੋਧਨ ਕਰਦਿਆਂ ਚੰਨੀ ਨੇ ਕਿਹਾ ਕਿ ਬੀਤੇ 15 ਦਿਨਾਂ ਤੋਂ ਧਰਨੇ ‘ਤੇ ਬੈਠੇ ਬੇਰੁਜ਼ਗਾਰ ਲਾਈਨਮੈਨਾਂ ਪ੍ਰਤੀ ਸਰਕਾਰੀ ਰਵੱਈਆ, ਉਸਦੇ ਲਾਪਰਵਾਹ ਰਵੱਈਏ ਨੂੰ ਦੱਸਦਾ ਹੈ। ਉਨ•ਾਂ ਨੇ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਆਉਂਦੇ ਵਿਧਾਨ ਸਭਾ ਸੈਸ਼ਨ ‘ਚ ਇਸ ਮੁੱਦੇ ਨੂੰ ਜ਼ੋਰਦਾਰ ਤਰੀਕੇ ਨਾਲ ਚੁੱਕੇਗੀ।















