ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ‘ਚ ਬਣਾਏ ਜਾ ਰਹੇ ਪਹਿਲੇ ‘ਸਕੂਲ ਆਫ ਐਮੀਨੈਂਸ’ ਦਾ ਇੱਥੇ ਉਦਘਾਟਨ ਕੀਤਾ ਗਿਆ। ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਅੱਜ ਸਿੱਖਿਆ ਦੇ ਖੇਤਰ ‘ਚ ਪੰਜਾਬ ਲਈ ਇਕ ਇਤਿਹਾਸਕ ਦਿਨ ਹੈ ਅਤੇ ਅੱਜ ਪੰਜਾਬ ਦੇ 117 ‘ਚੋਂ ਪਹਿਲੇ ‘ਸਕੂਲ ਆਫ ਐਮੀਨੈਂਸ’ ਦਾ ਉਦਘਾਟਨ ਕੀਤਾ ਜਾਣਾ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਇਤਿਹਾਸਕ ਹੈ ਅਤੇ ਅੱਜ ਅਸੀਂ ਉਹ ਕੰਮ ਸ਼ੁਰੂ ਕਰਨ ਲੱਗੇ ਹਾਂ, ਜੋ ਪਹਿਲਾਂ ਕਾਗਜ਼ਾਂ ਜਾਂ ਸੁਫ਼ਨਿਆਂ ‘ਚ ਹੀ ਹੁੰਦਾ ਸੀ।















