ਨਵੀਂ ਦਿੱਲੀ- ਭਾਰਤੀ ਮੌਸਮ ਵਿਭਾਗ ਨੇ ਮੌਸਮ ਨੂੰ ਲੈ ਕੇ ਭਵਿੱਖਵਾਣੀ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਮੰਗਲਵਾਰ ਨੂੰ ਦਿੱਲੀ, ਉੱਤਰ ਪ੍ਰਦੇਸ਼ ਅਤੇ ਪੰਜਾਬ ਸਮੇਤ ਕਈ ਸੂਬਿਆਂ ਵਿਚ ਮੋਹਲੇਧਾਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਹਿਮਾਲਿਆ ਖੇਤਰ ਅਤੇ ਉੱਤਰੀ-ਪੱਛਮੀ ਭਾਰਤ ‘ਚ ਬੁੱਧਵਾਰ ਤੱਕ ਤੇਜ਼ ਮੀਂਹ ਅਤੇ ਬਰਫ਼ਬਾਰੀ ਦਾ ਵੀ ਅਨੁਮਾਨ ਹੈ।
ਮੌਸਮ ਵਿਭਾਗ ਨੇ ਕਿਹਾ ਕਿ 20 ਫਰਵਰੀ ਨੂੰ ਜੰਮੂ-ਕਸ਼ਮੀਰ, ਲੱਦਾਖ-ਗਿਲਗਿਤ-ਬਾਲਿਸਤਾਨ-ਮੁਜ਼ੱਫਰਨਗਰ ਅਤੇ ਹਿਮਾਚਲ ਪ੍ਰਦੇਸ਼ ਵਿਚ ਵੱਖ-ਵੱਖ ਥਾਵਾਂ ‘ਤੇ ਮੋਹਲੇਧਾਰ ਮੀਂਹ ਪੈਣ ਦੀ ਸੰਭਾਵਨਾ ਹੈ। ਉੱਥੇ ਹੀ ਦਿੱਲੀ ‘ਚ ਮੰਗਲਵਾਰ ਨੂੰ ਆਸਮਾਨ ‘ਚ ਬੱਦਲ ਛਾਏ ਰਹਿਣ ਦੇ ਨਾਲ-ਨਾਲ ਕੁਝ ਥਾਵਾਂ ‘ਤੇ ਦਰਮਿਆਨਾ ਮੀਂਹ ਅਤੇ ਗਰਜ ਨਾਲ ਛੀਂਟੇ ਪੈਣ ਦਾ ਅਨੁਮਾਨ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਮੰਗਲਵਾਰ ਨੂੰ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ ਅਤੇ ਹਰਿਆਣਾ ਵਿਚ ਗੜੇਮਾਰੀ ਅਤੇ 21 ਫਰਵਰੀ ਤੱਕ ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਅਤੇ ਪੂਰਬੀ ਉੱਤਰ ਪ੍ਰਦੇਸ਼ ‘ਚ 22 ਫਰਵਰੀ ਤੱਕ ਹਲਕੇ ਤੋਂ ਦਰਮਿਆਨੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਰਾਜਸਥਾਨ ‘ਚ 21 ਫਰਵਰੀ ਤੱਕ ਅਤੇ ਮੱਧ ਪ੍ਰਦੇਸ਼ ‘ਚ ਮੰਗਲਵਾਰ ਤੋਂ 23 ਫਰਵਰੀ ਤੱਕ ਹਲਕੀ ਤੋਂ ਦਰਮਿਆਨਾ ਮੀਂਹ ਪੈਣ ਹੋਣ ਦੀ ਸੰਭਾਵਨਾ ਹੈ।















