ਮੰਤਰੀ ਹਰਜੋਤ ਬੈਂਸ ਨੇ ਜਨਮਦਿਨ ‘ਤੇ ਗੁਰੂਘਰ ਟੇਕਿਆ ਮੱਥਾ, CM ਮਾਨ ਨੇ ਦਿੱਤੀ ਵਧਾਈ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਅੱਜ ਜਨਮਦਿਨ ਹੈ। ਇਸ ਮੌਕੇ ‘ਤੇ ਮੰਤਰੀ ਹਰਜੋਤ ਬੈਂਸ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦੇ ਚਰਨਾਂ ‘ਚ ਸ਼ੁਕਰਾਨੇ ਦੀ ਅਰਦਾਸ-ਬੇਨਤੀ ਕੀਤੀ।
ਇਸ ਮੌਕੇ ਉਨ੍ਹਾਂ ਨੂੰ ਜਿੱਥੇ ਸੋਸ਼ਲ ਮੀਡੀਆ ਅਤੇ ਫੋਨ ‘ਤੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ, ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵੀ ਹਰਜੋਤ ਬੈਂਸ ਨੂੰ ਜਨਮਦਿਨ ਦੀ ਵਧਾਈ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਐਕਸ ‘ਤੇ ਲਿਖਿਆ ਹੈ ਕਿ ਮੇਰੇ ਕੈਬਨਿਟ ਦੇ ਸਾਥੀ ਹਰਜੋਤ ਸਿੰਘ ਬੈਂਸ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਪਰਮਾਤਮਾ ਉਨ੍ਹਾਂ ਨੂੰ ਤੰਦਰੁਸਤ ਅਤੇ ਚੜ੍ਹਦੀਕਲਾ ‘ਚ ਰੱਖੇ।