ਯਮੁਨਾ ਐਕਸਪ੍ਰੈਸਵੇਅ ‘ਤੇ ਭਿਆਨਕ ਹਾਦਸਾ: ਰੇਲਿੰਗ ਤੋੜ ਕਾਰ ਨਾਲ ਜਾ ਵੱਜਾ ਬੇਕਾਬੂ ਟਰੱਕ, 4 ਲੋਕਾਂ ਦੀ ਮੌਤ

ਨੋਇਡਾ : ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ਜੇਵਰ ਥਾਣਾ ਖੇਤਰ ਵਿਚ ਯਮੁਨਾ ਐਕਸਪ੍ਰੈਸਵੇਅ ‘ਤੇ ਐਤਵਾਰ ਦੀ ਰਾਤ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਹਫ਼ਰਾ-ਦਫ਼ੜੀ ਮਚ ਗਈ। ਯਮੁਨਾ ਐਕਸਪ੍ਰੈਸਵੇਅ ‘ਤੇ ਇਕ ਬੇਕਾਬੂ ਟਰੱਕ ਦੀ ਟੱਕਰ ਸਾਹਮਣੇ ਤੋਂ ਆ ਰਹੀ ਕਾਰ ਨਾਲ ਹੋ ਗਈ, ਜਿਸ ਕਾਰਨ ਉਸ ਵਿਚ ਸਵਾਰ 4 ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ‘ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਸ ਨੇ ਦੱਸਿਆ ਕਿ ਦੇਰ ਰਾਤ ਹਾਦਸਾ ਦਾ ਸ਼ਿਕਾਰ ਹੋਇਆ ਟਰੱਕ ਨੋਇਡਾ ਵਲੋਂ ਆਗਰਾ ਵਾਲੇ ਪਾਸੇ ਜਾ ਰਿਹਾ ਸੀ। ਜੇਵਰ ਥਾਣਾ ਖੇਤਰ ਵਿਚ ਯਮੁਨਾ ਐਕਸਪ੍ਰੈਸਵੇਅ ‘ਤੇ ਟਰੱਕ ਅਚਾਨਕ ਬੇਕਾਬੂ ਹੋ ਗਿਆ ਅਤੇ ਰੇਲਿੰਗ ਤੋੜਦੇ ਹੋਏ ਸਾਹਮਣੇ ਤੋਂ ਆ ਰਹੀ ਇਕ ਕਾਰ ਨਾਲ ਟਕਰਾ ਗਿਆ। ਇਸ ਹਾਦਸੇ ਦੌਰਾਨ 4 ਲੋਕਾਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਸੂਚਨਾ ਮਿਲਣ ‘ਤੇ ਜੇਵਰ ਥਾਣਾ ਦੀ ਪੁਲਸ ਤੁਰੰਤ ਮੌਕੇ ‘ਤੇ ਪਹੁੰਚ ਗਈ। ਪੁਲਸ ਨੇ ਰਾਹਤ ਅਤੇ ਬਚਾਅ ਕਾਰਜ ਕਰਦੇ ਹੋਏ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ, ਜਿਥੇ ਉਨ੍ਹਾਂ ਨੇ ਦਮ ਤੋੜ ਦਿੱਤਾ। ਚਾਰਾਂ ਦੀ ਮੌਤ ਹੋਣ ਮਗਰੋਂ ਪੁਲਸ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਹਾਦਸੇ ਵਿਚ ਜਾਨ ਗੁਆਉਣ ਵਾਲੇ ਲੋਕਾਂ ਦੀ ਪਛਾਣ ਅਤੇ ਹੋਰ ਜ਼ਰੂਰੀ ਰਸਮਾਂ ਪੂਰੀਆਂ ਕਰਨ ਲਈ ਪੁਲਸ ਨੇ ਕਾਨੂੰਨੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਪੁਲਸ ਨੇ ਟਰੱਕ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਨੂੰ ਮੁੱਢਲੀ ਜਾਂਚ ‘ਚ ਪਤਾ ਲੱਗਾ ਕਿ ਟਰੱਕ ਬੇਕਾਬੂ ਹੋ ਗਿਆ ਸੀ। ਪੁਲਸ ਘਟਨਾ ਵਾਲੀ ਥਾਂ ਦਾ ਮੁਆਇਨਾ ਕਰ ਰਹੀ ਹੈ। ਹਾਦਸੇ ਵਿਚ ਨੁਕਸਾਨੇ ਗਏ ਵਾਹਨਾਂ ਅਤੇ ਹੋਰ ਹਾਲਾਤ ਬਾਰੇ ਵੀ ਜ਼ਰੂਰੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਨੇ ਪੀੜਤ ਪਰਿਵਾਰ ਨੂੰ ਇਸ ਦੀ ਸੂਚਨਾ ਦੇ ਦਿੱਤੀ।