ਤਾਮਿਲਨਾਡੂ : ਤਾਮਿਲਨਾਡੂ ਦੇ ਨੀਲਗਿਰੀ ਪਹਾੜੀ ਜ਼ਿਲ੍ਹੇ ‘ਚ ਸ਼ਨੀਵਾਰ ਨੂੰ ਟੂਰਿਸਟ ਬੱਸ ਦੇ ਖੱਡ ‘ਚ ਡਿੱਗਣ ਕਾਰਨ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਰਨ ਵਾਲਿਆਂ ਵਿਚ ਚਾਰ ਔਰਤਾਂ ਅਤੇ ਇਕ ਬੱਚਾ ਸ਼ਾਮਲ ਹੈ। ਮ੍ਰਿਤਕ ਟੇਨਕਾਸੀ ਜ਼ਿਲ੍ਹੇ ਦੇ ਕਦਾਯਾਮ ਦੇ ਰਹਿਣ ਵਾਲੇ ਸਨ। ਜਦੋਂ ਇਹ ਹਾਦਸਾ ਵਾਪਰਿਆ ਤਾਂ ਉਹ ਘਰ ਪਰਤ ਰਹੇ ਸਨ।
ਪੁਲਸ ਨੇ ਦੱਸਿਆ ਕਿ ਡਰਾਈਵਰ ਦੇ ਕੰਟਰੋਲ ਗੁਆਉਣ ਤੋਂ ਬਾਅਦ ਬੱਸ ਖੱਡ ‘ਚ ਡਿੱਗ ਗਈ, ਜਿਸ ਤੋਂ ਬਾਅਦ ਪੁਲਸ ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ ‘ਤੇ ਪਹੁੰਚ ਗਏ। ਜ਼ਿਆਦਾਤਰ ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਕੋਇੰਬਟੂਰ ਭੇਜਿਆ ਗਿਆ ਹੈ।
ਮੁੱਢਲੀ ਜਾਣਕਾਰੀ ਮੁਤਾਬਕ ਬੱਸ ਵਿਚ ਤਕਰੀਬਨ 55 ਟੂਰਿਸਟ ਸਵਾਰ ਸਨ। ਉਨ੍ਹਾਂ ‘ਚੋਂ 8 ਲੋਕਾਂ ਦੀ ਮੌਤ ਹੋ ਗਈ ਤੇ 35 ਜ਼ਖ਼ਮੀ ਹੋ ਗਏ। ਉਕਤ ਯਾਤਰੀ ਊਟੀ ਤੋਂ ਮੇਟੂਪਲਯਾਮ ਜਾ ਰਹੇ ਸਨ।















