ਯੂ. ਪੀ. ਅਤੇ ਉਤਰਾਖੰਡ ‘ਚ ਭਾਜਪਾ ਦੀ ਇਤਿਹਾਸਕ ਜਿੱਤ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਟਵੀਟ

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ (ਯੂ. ਪੀ.) ਅਤੇ ਉਤਰਾਖੰਡ ਵਿਚ ਭਾਜਪਾ ਦੀ ਇਤਿਹਾਸਕ ਜਿੱਤ ‘ਤੇ ਕਿਹਾ ਹੈ ਕਿ ਉਹ ਯੂ. ਪੀ. ਦੀ ਜਨਤਾ ਦਾ ਦਿਲੋਂ ਧੰਨਵਾਦ ਕਰਦੇ ਹਨ। ਭਾਜਪਾ ਦੀ ਇਹ ਇਤਿਹਾਸਕ ਜਿੱਤ ਵਿਕਾਸ ਅਤੇ ਵਧੀਆ ਸ਼ਾਸਨ ਦੀ ਜਿੱਤ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕਾਸ਼ੀ ਦੇ ਸੰਸਦ ਮੈਂਬਰ ਦੇ ਰੂਪ ਵਿਚ ਕਾਸ਼ੀ ਦੀ ਜਨਤਾ ਦਾ ਅਤੁੱਟ ਵਿਸ਼ਵਾਸ ਅਤੇ ਪਿਆਰ ਹਾਸਲ ਕਰਕੇ ਮੈਂ ਖੁਸ਼ ਹਾਂ। ਕਾਸ਼ੀ ਦੇ ਲੋਕਾਂ ਨੂੰ ਲੱਖ-ਲੱਖ ਪ੍ਰਣਾਮ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਵਭੂਮੀ ਦੇ ਲੋਕਾਂ ਦਾ ਵੀ ਧੰਨਵਾਦ। ਉਨ੍ਹਾਂ ਕਿਹਾ ਕਿ ਉਹ ਭਰੋਸਾ ਦਿਵਾਉਂਦੇ ਹਨ ਕਿ ਭਾਜਪਾ ਪੂਰੀ ਲਗਨ ਨਾਲ ਲੋਕਾਂ ਦੀ ਸੇਵਾ ਕਰੇਗੀ। ਉਨ੍ਹਾਂ ਕਿਹਾ ਕਿ ਉਹ ਹਰ ਪਲ ਦੇਸ਼ ਦੇ ਲੋਕਾਂ ਦੇ ਹਿੱਤ ਵਿਚ ਕੰਮ ਕਰਨਗੇ। ਸਾਨੂੰ ਸਵਾ ਸੌ ਕਰੋੜ ਦੇਸ਼ਵਾਸੀਆਂ ਦੀ ਤਾਕਤ ‘ਤੇ ਭਰੋਸਾ ਹੈ।