ਯੋਗੀ ਆਦਿਤਿਆ ਨਾਥ ਵੱਲੋਂ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨਾਲ ਮੁਲਾਕਾਤ, ਵਿਭਾਗਾਂ ਦੀ ਵੰਡ ਛੇਤੀ

ਨਵੀਂ ਦਿੱਲੀ : ਉਤਰ ਪ੍ਰਦੇਸ਼ ਦੇ ਨਵੇਂ ਬਣੇ ਮੁੱਖ ਮੰਤਰੀ ਯੋਗੀ ਆਦਿਤਿਆ ਨਾਥ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ| ਇਸ ਦੌਰਾਨ ਮੰਨਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਤੋਂ ਬਾਅਦ ਉਤਰ ਪ੍ਰਦੇਸ਼ ਵਿਚ ਮੰਤਰੀਆਂ ਦੇ ਵਿਭਾਗਾਂ ਦੀ ਵੰਡ ਛੇਤੀ ਹੀ ਕਰ ਦਿੱਤੀ ਜਾਵੇਗੀ|