ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ. ਰਜਿੰਦਰ ਸਿੰਘ ਮਰਵਾਹ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮਾਝਾ ਜੋਨ ਦੇ ਵਪਾਰ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇੱਕ ਬਿਆਨ ਰਾਹੀਂ ਦਿੰਦੇ ਹੋਏ ਸ. ਬਾਦਲ ਨੇ ਦੱਸਿਆ ਕਿ ਸ. ਰਜਿੰਦਰ ਸਿੰਘ ਮਰਵਾਹ, ਜੋ ਕਿ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ ਅਤੇ ਪਿਛਲੇ ਕਾਫੀ ਸਮੇ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੇ ਵਪਾਰ ਵਿੰਗ ਵਿੱਚ ਕੰਮ ਕਰ ਰਹੇ ਹਨ। ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਵਪਾਰ ਵਿੰਗ ਦੇ ਜਿਲਾ ਅੰਮ੍ਰਿਤਸਰ ਦੇ ਪ੍ਰਧਾਨ ਸਨ। ਸ. ਬਾਦਲ ਨੇ ਆਸ ਪ੍ਰਗਟ ਕੀਤੀ ਸ. ਰਜਿੰਦਰ ਸਿੰਘ ਮਰਵਾਹਾ ਮਾਝਾ ਜੋਨ ਵਿੱਚ ਵਪਾਰ ਵਿੰਗ ਨੂੰ ਹੋਰ ਮਜਬੂਤੀ ਨਾਲ ਅੱਗੇ ਵਧਾਉਣਗੇ।















