ਬੌਲੀਵੁਡ ਅਦਾਕਾਰ ਰਣਵੀਰ ਸਿੰਘ ਦੀ ਆਉਣ ਵਾਲੀ ਫ਼ਿਲਮ ’83 ਇਸ ਸਾਲ 4 ਜੂਨ ਨੂੰ ਰਿਲੀਜ਼ ਹੋਵੇਗੀ। ਇਹ ਫ਼ਿਲਮ ਭਾਰਤ ਦੀ 1983 ਦੇ ਵਿਸ਼ਵ ਕੱਪ ਦੀ ਜਿੱਤ ‘ਤੇ ਆਧਾਰਿਤ ਹੈ।
ਭਾਰਤੀ ਕ੍ਰਿਕਟ ਟੀਮ ਦੀ ਪਹਿਲੀ ਵਰਲਡ ਕੱਪ ਜਿੱਤ ‘ਤੇ ਬਣੀ ਫ਼ਿਲਮ ’83 ‘ਚ ਰਣਵੀਰ ਨੇ ਮੁੱਖ ਭੂਮਿਕਾ ਨਿਭਾਈ ਹੈ। ਫ਼ਿਲਮ ਵਿੱਚ ਰਣਵੀਰ ਵਿਸ਼ਵ ਕੱਪ ਜੇਤੂ ਕਪਤਾਨ ਕਪਿਲ ਦੇਵ ਦੇ ਕਿਰਦਾਰ ਵਿੱਚ ਨਜ਼ਰ ਆਉਣਗੇ। ਰਣਵੀਰ ਨੇ ਦੱਸਿਆ ਹੈ ਕਿ ਇਹ ਫ਼ਿਲਮ 4 ਜੂਨ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।
ਰਣਵੀਰ ਨੇ ਟਵੀਟ ਕਰ ਕੇ ਪ੍ਰਸ਼ੰਸਕਾਂ ਨੂੰ ਇਹ ਸਰਪ੍ਰਾਈਜ਼ ਦਿੱਤਾ ਹੈ। ਉਨ੍ਹਾਂ ਨੇ ਫ਼ਿਲਮ ਦਾ ਪੋਸਟਰ ਸਾਂਝਾ ਕਰਦੇ ਹੋਏ ਲਿਖਿਆ ਹੈ, ”4 ਜੂਨ 2021, ਹਿੰਦੀ, ਤਮਿਲ, ਤੇਲਗੁ, ਕੰਨੜ, ਮਲਿਆਲਮ, ਤੁਹਾਨੂੰ ਮਿਲਦੇ ਹਾਂ ਸਿਨੇਮਾ ਹਾਲ ਵਿੱਚ।”
ਜ਼ਿਕਰਯੋਗ ਹੈ ਕਿ ਫ਼ਿਲਮ ’83 ਪਿਛਲੇ ਸਾਲ ਹੀ ਰਿਲੀਜ਼ ਹੋਣ ਵਾਲੀ ਸੀ, ਪਰ ਕੋਰੋਨਾਵਾਇਰਸ ਅਤੇ ਤਾਲਾਬੰਦੀ ਦੇ ਚੱਲਦੇ ਫ਼ਿਲਮ ਦੀ ਰਿਲੀਜ਼ ਨੂੰ ਟਾਲ ਦਿੱਤਾ ਗਆ। ਫ਼ਿਲਮ ਦਾ ਨਿਰਦੇਸ਼ਨ ਕਬੀਰ ਖ਼ਾਨ ਨੇ ਕੀਤਾ ਹੈ।











