ਚੰਡੀਗੜ੍ਹ : ਪੰਜਾਬੀ ਗਾਇਕ ਰਾਜਵੀਰ ਜਵੰਦਾ (35) ਦਾ ਬੁੱਧਵਾਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦੇਹਾਂਤ ਹੋ ਗਿਆ। ਜਵੰਦਾ 27 ਸਤੰਬਰ ਨੂੰ ਬੱਦੀ ਨਜ਼ਦੀਕ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਿਆ ਸੀ ਤੇ ਪਿਛਲੇ ਕਰੀਬ ਦੋ ਹਫ਼ਤਿਆਂ ਤੋਂ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਸੀ। ਰਾਜਵੀਰ ਦੀ ਮੌਤ ‘ਤੇ ਸਿਆਸੀ ਆਗੂਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤੀ ਡਾ. ਗੁਰਪ੍ਰੀਤ ਕੌਰ ਨੇ ਰਾਜਵੀਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਦਿਆਂ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਪਣੇ ਗੀਤਾਂ ਅਤੇ ਆਵਾਜ਼ ਨਾਲ ਲੋਕ ਦੇ ਦਿਲਾਂ ‘ਤੇ ਰਾਜ ਕਰਨ ਵਾਲਾ ਰਾਜਵੀਰ ਜਵੰਦਾ ਅੱਜ ਜ਼ਿੰਦਗੀ ਦੀ ਜੰਗ ਹਾਰ ਗਿਆ। ਪੰਜਾਬੀ ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਨੂੰ ਪਰਮਾਤਮਾ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਇਹ ਅਸਹਿ ਭਾਣਾ ਮੰਨਣ ਦਾ ਹੌਂਸਲਾ ਹਿੰਮਤ ਬਖ਼ਸ਼ਣ।
ਇਥੇ ਇਹ ਦੱਸਣਯੋਗ ਹੈ ਕਿ ਫੋਰਟਿਸ ਹਸਪਤਾਲ ਦੇ ਸੂਤਰਾਂ ਮੁਤਾਬਕ ਰਾਜਵੀਰ ਜਵੰਦਾ ਨੇ ਸਵੇਰੇ 10:55 ਵਜੇ ਆਖਰੀ ਸਾਹ ਲਏ। ਰਾਜਵੀਰ ਜਵੰਦਾ ਦੀ ਮੌਤ ਮਗਰੋਂ ਇਹਤਿਆਤ ਵਜੋਂ ਮੁਹਾਲੀ ਹਸਪਤਾਲ ਵਿਚ ਪੁਲਸ ਫੋਰਸ ਦੀ ਨਫ਼ਰੀ ਵਧਾ ਦਿੱਤੀ ਗਈ ਹੈ।















