ਬਠਿੰਡਾ/ਚੰਡੀਗੜ੍ਹ : ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿਧਾਨ ਸਭਾ ਅਸਤੀਫ਼ਾ ਦੇਣ ਲਈ ਪਹੁੰਚੇ। ਰਾਜਾ ਵੜਿੰਗ ਬਾਅਦ ਦੁਪਹਿਰ ਪੰਜਾਬ ਵਿਧਾਨ ਸਭਾ ਪੁੱਜੇ ਅਤੇ ਉਨ੍ਹਾਂ ਨੇ ਆਪਣਾ ਅਸਤੀਫ਼ਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪ ਦਿੱਤਾ।
ਦੱਸਣਯੋਗ ਹੈ ਕਿ ਰਾਜਾ ਵੜਿੰਗ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਸਨ ਅਤੇ ਲੋਕ ਸਭਾ ਚੋਣਾਂ ਦੌਰਾਨ ਉਹ ਲੁਧਿਆਣਾ ਤੋਂ ਜਿੱਤ ਕੇ ਐੱਮ. ਪੀ. ਬਣੇ ਹਨ, ਜਿਸ ਕਾਰਨ ਉਨ੍ਹਾਂ ਨੇ ਆਪਣੀ ਵਿਧਾਇਕੀ ਤੋਂ ਅੱਜ ਅਸਤੀਫ਼ਾ ਦਿੱਤਾ ਹੈ।
ਇਸ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਦੀ ਸੀਟ ਤੋਂ ਸੁਖਜਿੰਦਰ ਸਿੰਘ ਰੰਧਾਵਾ ਨੇ ਅਸਤੀਫ਼ਾ ਦਿੱਤਾ ਸੀ। ਉਹ ਲੋਕ ਸਭਾ ਚੋਣਾਂ ਜਿੱਤ ਕੇ ਗੁਰਦਾਸਪੁਰ ਤੋਂ ਐੱਮ. ਪੀ. ਬਣੇ ਹਨ।















