ਰਾਜਿੰਦਰ ਬਡਹੇਡ਼ੀ ਵੱਲੋਂ ਦੈਨਿਕ ਟ੍ਰਿਬਿਊਨ ਦੇ ਸੰਪਾਦਕ ਦਿਨੇਸ਼ ਤਿਵਾਰੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ-ਆਲ ਇੰਡੀਆ ਜੱਟ ਮਹਾਂ ਸਭਾ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗਡ਼੍ਹ ਦੇ ਸੂਬਾ ਪ੍ਰਧਾਨ ਅਤੇ ਚੰਡੀਗਡ਼੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇਡ਼ੀ ਨੇ ਦੈਨਿਕ ਟ੍ਰਿਬਿਊਨ ਦੇ ਸੰਪਾਦਕ ਸ੍ਰੀ ਦਿਨੇਸ਼ ਤਿਵਾਰੀ ਦੀ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਇਸ ਦੁੱਖ ਦੀ ਘਡ਼ੀ ‘ਚ ਸ਼ਾਮਲ ਹੁੰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਇਸ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।