ਚੰਡੀਗੜ੍ਹ : ਆਲ ਇੰਡੀਆ ਜੱਟ ਮਹਾਂ ਸਭਾ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗਡ਼੍ਹ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇਡ਼ੀ ਅਤੇ ਪੰਜਾਬ ਦੇ ਅਹੁਦੇਦਾਰਾਂ ਵੱਲੋਂ ਚੌਧਰੀ ਸੁਨੀਲ ਕੁਮਾਰ ਜਾਖਡ਼ ਨੂੰ ਮਿਲ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ‘ਤੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਵਧਾਈਆਂ ਦਿੱਤੀਆਂ। ਸਭਾ ਦੇ ਆਗੂਆਂ ਵੱਲੋਂ ਚੌਧਰੀ ਸੁਨੀਲ ਕੁਮਾਰ ਜਾਖਡ਼ ਨੂੰ ਭਰੋਸਾ ਦਿਵਾਇਆ ਕਿ ਜਿਸ ਤਰ੍ਹਾਂ ਆਲ ਇੰਡੀਆ ਜੱਟ ਮਹਾਂ ਸਭਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਦੀ ਡਟ ਕੇ ਹਮਾਇਤ ਕੀਤੀ ਜਾਂਦੀ ਰਹੀ ਉਸ ਤਰ੍ਹਾਂ ਹੀ ਪੰਜਾਬ ਦੀ ਭਲਾਈ ਲਈ ਮੋਢੇ ਨਾਲ ਮੋਢਾ ਜੋਡ਼ ਕੇ ਸਾਥ ਦਿੱਤਾ ਜਾਵੇਗਾ ਤਾਂ ਜੋ ਪੰਜਾਬ ਵਿਰੋਧੀ ਪਾਰਟੀਆਂ ਦੀਆਂ ਜਡ਼੍ਹਾਂ ਉਖਾਡ਼ੀਆਂ ਜਾ ਸਕਣ ਅਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਜਾਵੇਗਾ















