ਚੰਡੀਗੜ੍ਹ : ਕਾਂਗਰਸੀ ਵਿਧਾਇਕ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਡਿਪਟੀ ਲੀਡਰ ਰਾਜ ਕੁਮਾਰ ਚੱਬੇਵਾਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ ਹੈ। ਰਾਜ ਕੁਮਾਰ ਚੱਬੇਵਾਲ ਦਲਿਤ ਭਾਈਚਾਰੇ ਵਿਚ ਇਕ ਵੱਡਾ ਨਾਂ ਹਨ, ਲਿਹਾਜ਼ਾ ਇਸ ਨੂੰ ਕਾਂਗਰਸ ਲਈ ਵੱਡੇ ਝਟਕੇ ਦੇ ਤੌਰ ’ਤੇ ਦੇਖਿਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਡਾ. ਰਾਜ ਕੁਮਾਰ ਨੇ ਕਾਂਗਰਸ ਅਤੇ ਵਿਧਾਇਕੀ ਦੋਵਾਂ ’ਚੋਂ ਅਸਤੀਫ਼ਾ ਦੇ ਦਿੱਤਾ ਸੀ। ਚਰਚਾ ਹੈ ਕਿ ਰਾਜ ਕੁਮਾਰ ਚੱਬੇਵਾਲ ਨੂੰ ਆਮ ਆਦਮੀ ਪਾਰਟੀ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਟਿਕਟ ਦੇ ਕੇ ਮੈਦਾਨ ਵਿਚ ਉਤਾਰ ਸਕਦੀ ਹੈ।















