ਰਾਮ ਰਹੀਮ ਦੀ ਫਿਰ ਵਿਗੜੀ ਸਿਹਤ, ਦਿੱਲੀ AIIMS ’ਚ ਕਰਵਾਇਆ ਗਿਆ ਦਾਖਲ

ਰੋਹਤਕ– ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਇਕ ਵਾਰ ਫਿਰ ਸਿਹਤ ਵਿਗੜ ਗਈਹੈ। ਉਸ ਨੂੰ ਰੋਹਤ ਦੀ ਸੁਨਾਰੀਆ ਜੇਲ੍ਹ ’ਚੋਂ ਦਿੱਲੀ ਏਮਜ਼ ’ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ, ਰਾਮ ਰਹੀਮ ਨੂੰ ਹਸਪਤਾਲ ’ਚ ਅੰਡੋਸਕੋਪੀ ਲਈ ਦਾਖਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਬੀਤੀ 6 ਜੂਨ ਨੂੰ ਵੀ ਗੁਰਮੀਤ ਰਾਮ ਰਹੀਮ ਨੂੰ ਗੁੜਗਾਓਂ ਦੇ ਇਕ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਉਦੋਂ ਉਸ ਨੂੰ ਕੁਝ ਜਾਂਚਾਂ ਤੋਂ ਬਾਅਦ ਇਕ ਨਿੱਜੀ ਹਸਪਤਾਲ ਲਿਜਾਇਆ ਗਿਆਸੀ। ਉਸ ਤੋਂ ਪਹਿਲਾਂ ਡੇਰਾ ਮੁਖੀ ਨੂੰ ਰੋਹਤਕ ਦੇ ਪੋਸਟ ਗ੍ਰੈਜੁਏਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਪੀ.ਜੀ.ਆਈ.ਐੱਮ.ਐੱਸ.) ’ਚ ਦਾਖਲ ਕਰਵਾਇਆ ਗਿਆ ਸੀ।
ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਡੇਰਾ ਮੁਖੀ ਨੂੰ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਇਕ ਦਿਨ ਦੀ ਪੈਰੋਲ ਦਿੱਤੀ ਗਈ ਸੀ।