ਰਾਸ਼ਟਰਪਤੀ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ – ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ| ਰਾਸ਼ਟਰਪਤੀ ਬਣਨ ਤੋਂ ਬਾਅਦ ਰਾਮਨਾਥ ਕੋਵਿੰਦ ਦਾ ਇਹ ਪਹਿਲਾ ਪੰਜਾਬ ਦੌਰਾ ਹੈ ਅਤੇ ਉਨ੍ਹਾਂ ਨੇ ਆਪਣੇ ਪੰਜਾਬ ਦੌਰੇ ਦੀ ਸ਼ੁਰੂਆਤ ਗੁਰੂ ਕੀ ਨਗਰੀ ਅੰਮ੍ਰਿਤਸਰ ਤੋਂ ਕੀਤੀ|
ਇਸ ਦੌਰਾਨ ਰਾਸ਼ਟਰਪਤੀ ਦੀ ਫੇਰੀ ਦੇ ਮੱਦੇਨਜ਼ਰ ਅੰਮ੍ਰਿਤਸਰ ਵਿਚ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ| ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਨ੍ਹਾਂ ਦਾ ਸਵਾਗਤ ਕੀਤਾ| ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ, ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ|
ਰਾਸ਼ਟਰਪਤੀ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਲੰਗਰ ਛਕਿਆ ਅਤੇ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ| ਇਸ ਮੌਕੇ ਰਾਸ਼ਟਰਪਤੀ ਦੇ ਸੁਰੱਖਿਆ ਕਰਮੀ ਵੀ ਉਨ੍ਹਾਂ ਦੇ ਨਾਲ ਸਨ|