ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਨੂੰ ਦਿੱਤਾ ਵੱਡਾ ਤੋਹਫ਼ਾ, ਹੁਣ ਦਰਸ਼ਨ ਹੋਣਗੇ ਆਸਾਨ

ਜੰਮੂ : ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਸ਼੍ਰੀ ਮਾਤਾ ਵੈਸ਼ਨੋ ਦੇਵੀ ਮੰਦਰ ਦਾ ਦੌਰਾ ਕੀਤਾ ਅਤੇ ਮੁਰੰਮਤ ਕੀਤੇ ਪਾਰਵਤੀ ਭਵਨ ਅਤੇ ਸਕਾਈ ਵਾਕ ਦਾ ਉਦਘਾਟਨ ਕੀਤਾ। ਤੁਹਾਨੂੰ ਦੱਸ ਦੇਈਏ ਕਿ 15 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਸਕਾਈਵਾਕ ਅਤੇ ਪਾਰਵਤੀ ਭਵਨ ‘ਚ ਸੁਰੱਖਿਆ ਦੇ ਨਜ਼ਰੀਏ ਤੋਂ ਸ਼ਰਧਾਲੂਆਂ ਲਈ ਬਹੁਤ ਮਹੱਤਵਪੂਰਨ ਸੁਵਿਧਾਵਾਂ ਹਨ। ਇਹ ਸਕਾਈਵਾਕ ਮਾਤਾ ਵੈਸ਼ਨੋ ਦੇਵੀ ਮੰਦਰ ਕੰਪਲੈਕਸ ਦੇ ਤੰਗ ਰਸਤੇ ‘ਤੇ ਬਣਾਇਆ ਗਿਆ ਹੈ, ਜਿੱਥੇ ਯਾਤਰੀਆਂ ਦੀ ਜ਼ਿਆਦਾ ਭੀੜ ਹੁੰਦੀ ਹੈ। ਇਹ ਸਕਾਈਵਾਕ ਸ਼੍ਰੀ ਮਾਤਾ ਵੈਸ਼ਨੋ ਦੇਵੀ ਮੰਦਿਰ ਕੰਪਲੈਕਸ ਦੇ 300 ਮੀਟਰ ਟ੍ਰੈਕ ‘ਤੇ ਬਣਾਇਆ ਗਿਆ ਹੈ, ਜਿੱਥੇ ਮਾਤਾ ਦੇ ਦਰਸ਼ਨਾਂ ਲਈ ਆਉਣ-ਜਾਣ ਵਾਲੇ ਯਾਤਰੀਆਂ ਦੀ ਸਭ ਤੋਂ ਵੱਧ ਭੀੜ ਰਹਿੰਦੀ ਹੈ।
ਜੰਮੂ ਡਿਵੀਜ਼ਨ ਦੇ ਇੱਕ ਚੋਟੀ ਦੇ ਪੁਲਸ ਅਧਿਕਾਰੀ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਸਥਿਤ ਵੈਸ਼ਨੋ ਦੇਵੀ ਤੀਰਥ ਸਥਾਨ ‘ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਜੰਮੂ ਖੇਤਰ ਦੇ ਪੁਲਿਸ ਦੇ ਇੰਸਪੈਕਟਰ ਜਨਰਲ (ਆਈਜੀਪੀ) ਆਨੰਦ ਜੈਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਇਤਿਹਾਸਕ ਮੰਦਰ ਦੇ ਨਿਰਧਾਰਿਤ ਦੌਰੇ ਤੋਂ ਇੱਕ ਦਿਨ ਪਹਿਲਾਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ।
ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਆਈਜੀਪੀ ਜੰਮੂ ਨੇ ਵੀਵੀਆਈਪੀ ਦੇ ਦੌਰੇ ਅਤੇ ਆਗਾਮੀ ਨਵਰਾਤਰੀ ਤਿਉਹਾਰ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕਈ ਮਹੱਤਵਪੂਰਨ ਮੀਟਿੰਗਾਂ ਕੀਤੀਆਂ ਅਤੇ ਭਵਨ ਅਤੇ ਕਟੜਾ ਵਿੱਚ ਪੁਲਸ ਥਾਣਿਆਂ ਦਾ ਦੌਰਾ ਕੀਤਾ। ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਜੈਨ ਨੇ ਯਾਤਰਾ ਦੇ ਮੱਦੇਨਜ਼ਰ ਵਧੇਰੇ ਸਾਵਧਾਨ ਰਹਿਣ ‘ਤੇ ਜ਼ੋਰ ਦਿੱਤਾ ਅਤੇ ਸਾਰੇ ਅਧਿਕਾਰੀਆਂ ਅਤੇ ਸਿਪਾਹੀਆਂ ਨੂੰ ਆਗਾਮੀ ਨਵਰਾਤਰੀ ਤਿਉਹਾਰ ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਆ ਉਪਾਵਾਂ ਨੂੰ ਪਹਿਲ ਦੇਣ ਦੀ ਅਪੀਲ ਕੀਤੀ।