ਰਾਸ਼ਟਰਪਤੀ ਭਵਨ ਪੁੱਜੇ ਪੁਤਿਨ ਗਾਰਡ ਆਫ਼ ਆਨਰ ਨਾਲ ਸਨਮਾਨਤ, ਦਿੱਤੀ ਗਈ 21 ਤੋਪਾਂ ਦੀ ਸਲਾਮੀ

ਨਵੀਂ ਦਿੱਲੀ : ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਭਾਰਤ ਦੇ ਦੌਰੇ ‘ਤੇ ਹਨ। ਉਹ ਵੀਰਵਾਰ ਨੂੰ ਦਿੱਲੀ ਪਹੁੰਚੇ, ਜਿੱਥੇ ਪ੍ਰਧਾਨ ਮੰਤਰੀ ਮੋਦੀ ਨੇ ਹਵਾਈ ਅੱਡੇ ‘ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਅੱਜ ਰੂਸੀ ਰਾਸ਼ਟਰਪਤੀ ਪੁਤਿਨ ਅਤੇ ਪ੍ਰਧਾਨ ਮੰਤਰੀ ਮੋਦੀ 23ਵੇਂ ਭਾਰਤ-ਰੂਸ ਸੰਮੇਲਨ ਵਿੱਚ ਹਿੱਸਾ ਲੈਣਗੇ। ਇਸ ਸਮੇਂ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਪੁਤਿਨ ਰਾਸ਼ਟਰਪਤੀ ਭਵਨ ਪਹੁੰਚ ਗਏ ਹਨ। ਇਥੇ ਆਉਣ ‘ਤੇ ਪੁਤਿਨ ਦਾ ਰਸਮੀ ਤੌਰ ‘ਤੇ ਸਵਾਗਤ ਕੀਤਾ ਗਿਆ ਅਤੇ ਗਾਰਡ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਸ਼੍ਰੀ ਪੁਤਿਨ ਨੇ ਆਪਣੇ-ਆਪਣੇ ਦੇਸ਼ਾਂ ਦੇ ਪਤਵੰਤਿਆਂ ਨਾਲ ਇੱਕ ਦੂਜੇ ਦੀ ਜਾਣ-ਪਛਾਣ ਕਰਵਾਈ। ਇਸ ਤੋਂ ਬਾਅਦ ਸ਼੍ਰੀ ਪੁਤਿਨ ਨੇ ਗਾਰਡ ਆਫ਼ ਆਨਰ ਦਾ ਵੀ ਨਿਰੀਖਣ ਕੀਤਾ। ਗਾਰਡ ਆਫ਼ ਆਨਰ ਤੋਂ ਬਾਅਦ ਰੂਸੀ ਰਾਸ਼ਟਰਪਤੀ ਪੁਤਿਨ ਹੁਣ ਰਾਜਘਾਟ ਵੱਲ ਗਏ, ਜਿਥੇ ਉਨ੍ਹਾਂ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸ਼ਰਦਾ ਦੇ ਫੁੱਲ ਭੇਟ ਕੀਤੇ।