ਲਹਿੰਦੇ ਪੰਜਾਬ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 6 ਲੋਕਾਂ ਦੀ ਮੌਤ, 57 ਜ਼ਖ਼ਮੀ

ਇਸਲਾਮਾਬਾਦ – ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਵਿਚ ਐਤਵਾਰ ਨੂੰ ਇਕ ਬੱਸ ਪਲਟਣ ਕਾਰਨ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਅਤੇ 57 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਮੀਡੀਆ ਨੂੰ ਦੱਸਿਆ ਕਿ ਇਹ ਹਾਦਸਾ ਸ਼ੇਖੂਪੁਰਾ ਜ਼ਿਲ੍ਹੇ ਵਿੱਚ ਇੱਕ ਮੋਟਰਵੇਅ ਇੰਟਰਚੇਂਜ ਨੇੜੇ ਵਾਪਰਿਆ, ਜਦੋਂ ਬੱਸ ਤੇਜ਼ ਰਫ਼ਤਾਰ ਅਤੇ ਓਵਰਲੋਡਿੰਗ ਕਾਰਨ ਬੇਕਾਬੂ ਹੋ ਕੇ ਪਲਟ ਗਈ।
ਸੂਚਨਾ ਮਿਲਣ ‘ਤੇ, ਬਚਾਅ ਕਰਮਚਾਰੀ ਅਤੇ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਨੇੜੇ ਦੇ ਹਸਪਤਾਲ ਪਹੁੰਚਾਇਆ। ਬਚਾਅ ਸੇਵਾ ਨੇ ਕਿਹਾ ਕਿ 37 ਗੰਭੀਰ ਜ਼ਖ਼ਮੀਆਂ ਨੂੰ ਬਾਅਦ ਵਿਚ ਅੱਗੇ ਦੇ ਇਲਾਜ ਲਈ ਦੂਜੇ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ। ਬੱਸ ਵਿਚ ਸਵਾਰ ਯਾਤਰੀ ਕਥਿਤ ਤੌਰ ‘ਤੇ ਈਸਾਈ ਸ਼ਰਧਾਲੂ ਸਨ ਜੋ ਇਕ ਧਾਰਮਿਕ ਸਮਾਗਮ ਵਿਚ ਸ਼ਾਮਲ ਹੋਣ ਜਾ ਰਹੇ ਸਨ।