ਚੰਡੀਗੜ : ਪੀ.ਜੀ.ਆਈ.ਐਮ.ਈ.ਆਰ ਵਿਚ ਜ਼ੇਰੇ ਇਲਾਜ਼ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਡਾਕਟਰਾਂ ਦੀ ਸਲਾਹ ਉਤੇ 28 ਜਨਵਰੀ ਨੂੰ ਮੋਗਾ ਜ਼ਿਲੇ• ਦੇ ਪਿੰਡ ਢੁੱਡੀਕੇ ਵਿਖੇ ਉੱਘੇ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਦੇ 150ਵੇਂ ਜਨਮ ਦਿਵਸ ਸਮਾਰੋਹ ਵਿਚ ਹਿੱਸਾ ਲੈਣ ਸਬੰਧੀ ਪਹਿਲਾਂ ਨਿਰਧਾਰਤ ਪ੍ਰੋਗਰਾਮ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਭਲਕੇ ਉੱਘੇ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਦੇ 150ਵੇਂ ਜਨਮ ਦਿਵਸ ਮੌਕੇ ਹੋਣ ਵਾਲੇ ਸਮਾਰੋਹ ਦੀ ਪ੍ਰਧਾਨਗੀ ਕਰਨਗੇ। ਬੁਲਾਰੇ ਨੇ ਅੱਗੇ ਕਿਹਾ ਕਿ ਡਾਕਟਰਾਂ ਨੇ ਮੁੱਖ ਮੰਤਰੀ ਨੂੰ ਛਾਤੀ ਦੀ ਇੰਫੈਕਸ਼ਨ ਪੂਰੀ ਤਰ•ਾਂ ਠੀਕ ਹੋਣ ਤੱਕ ਮੁਕੰਮਲ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਸ. ਬਾਦਲ ਦਾ ਇਲਾਜ ਕਰ ਰਹੀ ਡਾਕਟਰਾਂ ਦੀ ਟੀਮ ਨੇ ਉਨ•ਾਂ ਦੀ ਸਿਹਤ ਵਿਚ ਦਿਨ-ਬ-ਦਿਨ ਸੁਧਾਰ ਹੋਣ ਸਬੰਧੀ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ।
ਗੌਰਤਲਬ ਹੈ ਕਿ ਉਨ•ਾਂ ਦੀ ਸਿਹਤ ਵਿਚ ਚੋਖਾ ਸੁਧਾਰ ਹੋਣ ਤੋਂ ਬਾਅਦ ਮੁੱਖ ਮੰਤਰੀ ਨੂੰ ਕੱਲ• ਆਈ.ਸੀ.ਯੂ ਵਿਚੋਂ ਹਸਪਤਾਲ ਦੇ ਇਕ ਪ੍ਰਾਈਵੇਟ ਕਮਰੇ ਵਿਚ ਤਬਦੀਲ ਕਰ ਦਿੱਤਾ ਗਿਆ ਸੀ।















