ਲੁਧਿਆਣਾ : ਇੱਥੇ ਸਰਕਾਰੀ ਸਕੂਲ ਬੱਦੋਵਾਲ ਵਿਖੇ ਲੈਂਟਰ ਡਿੱਗਣ ਕਾਰਨ ਅਧਿਆਪਕਾ ਰਵਿੰਦਰ ਕੌਰ ਦੀ ਮੌਤ ਹੋ ਗਈ ਸੀ। ਇਸ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਂਚ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਕਮੇਟੀ ਨੂੰ ਆਪਣੀ ਰਿਪੋਰਟ 7 ਦਿਨਾਂ ਦੇ ਅੰਦਰ ਪੇਸ਼ ਕਰਨੀ ਹੋਵੇਗੀ।
ਇਸ ਦੇ ਨਾਲ ਹੀ ਲੈਂਟਰ ਦੀ ਛੱਤ ਡਿੱਗਣ ਕਰਕੇ ਜਿੱਥੇ ਹਾਦਸਾ ਵਾਪਰਿਆ ਸੀ, ਉਸ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਆਮ ਵਿਅਕਤੀ ਦੇ ਜਾਣ ਅਤੇ ਹਾਦਸੇ ਵਾਲੀ ਥਾਂ ‘ਤੇ ਰੁਕਣ ਨੂੰ ਲੈ ਕੇ ਪੂਰਨ ਰੂਪ ‘ਚ ਪਾਬੰਦੀ ਲਾਈ ਗਈ ਹੈ।
ਦੱਸਣਯੋਗ ਹੈ ਕਿ ਮ੍ਰਿਤਕ ਅਧਿਆਪਕਾ ਰਵਿੰਦਰ ਕੌਰ ਸਮਾਜਿਕ ਵਿਸ਼ੇ ਦੀ ਅਧਿਆਪਕਾ ਸੀ ਅਤੇ 6ਵੀਂ ਤੋਂ 10ਵੀਂ ਜਮਾਤ ਤੱਕ ਵਿਦਿਆਰਥੀਆਂ ਨੂੰ ਪੜ੍ਹਾਉਂਦੀ ਸੀ। ਉਹ ਥੋੜ੍ਹੀ ਦੇਰ ਪਹਿਲਾਂ ਹੀ ਸਰਕਾਰੀ ਸਕੂਲ ‘ਚ ਤਬਾਦਲਾ ਕਰਕੇ ਆਈ ਸੀ।















