ਲੰਡਨ : ਬੀਤੇ ਦਿਨੀਂ ਪੰਜਾਬ ਪੁਲਸ ਵੱਲੋਂ ਖ਼ਾਲਿਸਤਾਨ ਦੇ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਜਥੇਬੰਦੀ ਦੇ ਸਮਰਥਕਾਂ ਦੀ ਹੋਈ ਗ੍ਰਿਫ਼ਤਾਰੀ ਦੇ ਰੋਸ ਵਿਚ ਲੰਡਨ ‘ਚ ਇਕੱਠੇ ਹੋਏ ਖ਼ਾਲਿਸਤਾਨੀ ਸਮਰਥਕਾਂ ਨੇ ਭਾਰਤੀ ਅੰਬੈਸੀ ‘ਤੇ ਹਮਲਾ ਕਰਕੇ ਤਿਰੰਗੇ ਨੂੰ ਉਤਾਰ ਦਿੱਤਾ। ਇਹ ਸਾਰੀ ਘਟਨਾ ਉੱਥੇ ਮੌਜੂਦ ਸਟਾਫ਼ ਤੇ ਪੁਲਸ ਮੂਕ ਦਰਸ਼ਕ ਬਣ ਕੇ ਵੇਖਦੀ ਰਹੀ। ਪੁਲਸ ਵੱਲੋਂ ਕਿਸੇ ਨੂੰ ਗ੍ਰਿਫ਼ਤਾਰ ਕਰਨ ਦਾ ਕੋਈ ਸਮਾਚਾਰ ਨਹੀਂ ਹੈ।















