ਵਾਇਰਲ ਅਸ਼ਲੀਲ ਵੀਡੀਓ ਮਾਮਲੇ ‘ਚ ਚਰਨਜੀਤ ਸਿੰਘ ਚੱਢਾ ਦੇ ਅਸਤੀਫੇ ਲਈ ਧਰਨਾ

ਅੰਮ੍ਰਿਤਸਰ : ਚਰਨਜੀਤ ਸਿੰਘ ਚੱਢਾ ਦੀ ਔਰਤ ਨਾਲ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਚੀਫ ਖਾਲਸਾ ਦੀਵਾਨ ਦੇ ਮੈਂਬਰਾਂ ਵਲੋਂ ਦਫਤਰ ਦੇ ਬਾਹਰ ਧਰਨਾ ਦਿੱਤਾ ਗਿਆ। ਚੀਫ ਖਾਲਸਾ ਦੀਵਾਨ ਦੇ ਮੈਂਬਰਾਂ ਵਲੋਂ ਚਰਨਜੀਤ ਸਿੰਘ ਚੱਢਾ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਕੋਲ ਸ਼ਿਕਾਇਤ ਵੀ ਕੀਤੀ ਗਈ ।
ਇਸ ਮਾਮਲੇ ਚਰਨਜੀਤ ਸਿੰਘ ਚੱਢਾ ਦਾ ਕਹਿਣਾ ਹੈ ਕੇ ਮੈਨੂੰ ਬਲੈਕਮੇਲ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿਚ ਪੁਲਸ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ।