ਨੈਸ਼ਨਲ ਡੈਸਕ- ਤੇਲੰਗਾਨਾ ਦੇ ਵਿਕਾਰਾਬਾਦ ਜ਼ਿਲ੍ਹੇ ’ਚ ਇਕ ਨਿੱਜੀ ਬੱਸ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ 4 ਔਰਤਾਂ ਦੀ ਮੌਤ ਹੋ ਗਈ ਤੇ ਕਈ ਹੋਰ ਯਾਤਰੀ ਗੰਭੀਰ ਰੂਪ ’ਚ ਜ਼ਖਮੀ ਹੋ ਗਏ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਾਦਸਾ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ।
ਜ਼ਿਲੇ ਦੇ ਕੇਸਾਰਾਮ ਪਿੰਡ ਦੇ ਕੁਝ ਲੋਕ ਇਕ ਅੰਤਿਮ ਸੰਸਕਾਰ ਦੀਆਂ ਰਸਮਾਂ ’ਚ ਸ਼ਾਮਲ ਹੋਣ ਲਈ ਚਿੰਤਾਕੁੰਟਾ ਜਾ ਰਹੇ ਸਨ। ਉਨ੍ਹਾਂ ਇਸ ਮੰਤਵ ਲਈ ਇਕ ਨਿੱਜੀ ਬੱਸ ਕਿਰਾਏ ’ਤੇ ਲਈ ਸੀ। ਬੱਸ ’ਚ ਲੱਗਭਗ 40 ਵਿਅਕਤੀ ਸਵਾਰ ਸਨ।
ਰਿਪੋਰਟਾਂ ਅਨੁਸਾਰ ਅਚਾਨਕ ਬ੍ਰੇਕ ਫੇਲ ਹੋਣ ਕਾਰਨ ਬੱਸ ਬੇਕਾਬੂ ਹੋ ਗਈ ਤੇ ਸੜਕ ’ਤੇ ਪਲਟ ਗਈ। 10 ਤੋਂ 15 ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਵੱਖ-ਵੱਖ ਹਸਪਤਾਲਾਂ ’ਚ ਲਿਜਾਇਆ ਗਿਆ। ਕੁਝ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।















