‘ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ‘ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ’, ਰਾਹੁਲ ਗਾਂਧੀ ਦਾ ਵੱਡਾ ਬਿਆਨ

ਨਵੀਂ ਦਿੱਲੀ : ਪੇਪਰ ਲੀਕ ਮੁੱਦੇ ‘ਤੇ ਲੋਕ ਸਭਾ ਵਿੱਚ ਅੱਜ ਫਿਰ ਤੋਂ ਚਰਚਾ ਕੀਤੀ ਜਾ ਰਹੀ ਹੈ। ਪੇਪਰ ਲੀਕ ਦੇ ਸਬੰਧ ਵਿਚ ਬੋਲਦੇ ਹੋਏ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਦਿੱਲੀ ਦੇ ਜੰਤਰ-ਮੰਤਰ ‘ਤੇ ਵਿਦਿਆਰਥੀਆਂ ਵਲੋਂ ਕੀਤਾ ਗਿਆ ਵਿਰੋਧ ਪ੍ਰਦਰਸ਼ਨ ਨਫ਼ਰਤ ਜਾਂ ਗੁੱਸੇ ਵਾਲਾ ਨਹੀਂ ਸੀ। ਵਿਦਿਆਰਥੀਆਂ ਦੀਆਂ ਮੰਗਾਂ ਜਾਇਜ਼ ਸਨ। ਦੇਸ਼ ਦੇ ਨੌਜਵਾਨਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।
ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦਾ ਭਵਿੱਖ ਸੜਕਾਂ ‘ਤੇ ਉਤਰ ਆਇਆ ਹੈ। ਵਿਵਿਦਿਆਰਥੀਆਂ ਨੂੰ ਸੜਕਾਂ ‘ਤੇ ਉਤਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਹ ਸਾਡੇ ਦੇਸ਼ ਦਾ ਭਵਿੱਖ ਹਨ। ਦੇਸ਼ ਵਿਦਿਆਰਥੀਆਂ ਦੀਆਂ ਭਾਵਨਾਵਾਂ ਨੂੰ ਸਮਝਦਾ ਹੈ। ਨੌਜਵਾਨਾਂ ਦਾ ਗੁੱਸਾ ਜਾਇਜ਼ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਤੁਸੀਂ ਨੌਜਵਾਨਾਂ ਨੂੰ ਮੂਰਖ ਕਹਿੰਦੇ ਹੋ। ਹਰ ਭਾਰਤੀ ਨੂੰ ਵਿਦਿਆਰਥੀਆਂ ‘ਤੇ ਮਾਣ ਹੈ। ਨੌਜਵਾਨਾਂ ਦੇ ਨਾਮ ‘ਤੇ ਰਾਹੁਲ ਗਾਂਧੀ ਵਲੋਂ ਜਦੋਂ ਮੂਰਖ ਸ਼ਬਦ ਦੀ ਵਰਤੋਂ ਕੀਤੀ ਗਈ ਤਾਂ ਸਦਨ ਵਿਚ ਹੰਗਾਮਾ ਹੋ ਗਿਆ। ਰਾਹੁਲ ਗਾਂਧੀ ਨੇ ਕਿਹਾ ਕਿ ਵਿਦਿਆਰਥੀ ਸਮਝਦੇ ਹਨ ਕਿ ਦੁਨੀਆਂ ਕਿਵੇਂ ਬਦਲ ਰਹੀ ਹੈ। ਨੌਜਵਾਨ ਖੁੱਲ੍ਹੇ ਦਿਲ ਵਾਲੇ ਅਤੇ ਖੁੱਲ੍ਹੇ ਦਿਮਾਗ ਵਾਲੇ ਹੁੰਦੇ ਹਨ। ਜੋ ਵੀ ਸਿੱਖਣ ਦੀ ਇੱਛਾ ਰੱਖਦਾ ਹੈ ਉਹ ਵਿਦਿਆਰਥੀ ਹੁੰਦਾ ਹੈ।