ਵਿਦਿਆਰਥੀਆਂ ਨਾਲ ਭਰੀ ਸਕੂਲ ਵੈਨ ‘ਚ ਲੱਗ ਗਈ ਅੱਗ ! ਮਚ ਗਿਆ ਚੀਕ-ਚਿਹਾੜਾ

ਜੈਪੁਰ- ਰਾਜਸਥਾਨ ਦੇ ਝੁੰਝੁਨੂੰ ਜ਼ਿਲ੍ਹੇ ‘ਚ ਮੰਗਲਵਾਰ ਨੂੰ ਕੰਚਨੀਆ ਦੀ ਢਾਣੀ ਨੇੜੇ ਕਰੀਬ 10 ਬੱਚਿਆਂ ਨੂੰ ਲਿਜਾ ਰਹੀ ਇਕ ਨਿੱਜੀ ਸਕੂਲ ਦੀ ਵੈਨ ‘ਚ ਅਚਾਨਕ ਅੱਗ ਲੱਗ ਗਈ। ਹਾਲਾਂਕਿ ਇਸ ਹਾਦਸੇ ‘ਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਸ ਅਨੁਸਾਰ, ਇਹ ਘਟਨਾ ਉਸ ਸਮੇਂ ਸਮੇਂ ਹੋੀ, ਜਦੋਂ ਵੈਨ ਕਾਪਰ ਖੇਤਰ ਤੋਂ ਬੱਚਿਆਂ ਨੂੰ ਲੈ ਕੇ ਸਿੰਘਾਨਾ ਵੱਲ ਜਾ ਰਹੀ ਸੀ। ਇਹ ਵਾਹਨ ਸਿੰਘਾਨਾ ਦੇ ਇਕ ਨਿੱਜੀ ਪਲੇਅ ਸਕੂਲ ਦਾ ਸੀ।
ਡਰਾਈਵਰ ਨੇ ਵੈਨ ਤੋਂ ਧੂੰਆਂ ਅਤੇ ਅੱਗ ਦੀਆਂ ਲਪਟਾਂ ਨਿਕਲਦੀਆਂ ਦੇਖ ਤੁਰੰਤ ਉਸ ਨੂੰ ਰੋਕ ਦਿੱਤਾ। ਅੱਗ ਪੂਰੇ ਵਾਹਨ ‘ਚ ਫੈਲਣ ਤੋਂ ਪਹਿਲਾਂ ਹੀ ਡਰਾਈਵਰ ਨੂੰ ਫੁਰਤੀ ਦਿਖਾਉਂਦੇ ਹੋਏ ਸਾਰੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਚਸ਼ਮਦੀਦਾਂ ਅਨੁਸਾਰ, ਕੁਝ ਹੀ ਮਿੰਟਾਂ ‘ਚ ਵੈਨ ਪੂਰੀ ਤਰ੍ਹਾਂ ਨਾਲ ਅੱਗ ਦੀਆਂ ਲਪਟਾਂ ‘ਚ ਘਿਰ ਗਈ। ਸੂਚਨਾ ਮਿਲਣ ‘ਤੇ ਖੇਤੜੀ ਅਤੇ ਹਿੰਦੁਸਤਾਨ ਕਾਪਰ ਲਿਮਟਿਡ (ਐੱਚਸੀਐੱਲ) ਦੀਆਂ ਫਾਇਰ ਬ੍ਰਿਗੇਡ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਕਾਫ਼ੀ ਕੋਸ਼ਿਸ਼ਾਂ ਮਗਰੋਂ ਅੱਗ ‘ਤੇ ਕਾਬੂ ਪਾ ਲਿਆ ਗਿਆ। ਸਾਰੇ ਬੱਚਿਆਂ ਨੂੰ ਸਮੇਂ ਰਹਿੰਦੇ ਸੁਰੱਖਿਅਤ ਬਾਹਰ ਕੱਢ ਲਏ ਜਾਣ ਕਾਰਨ ਇਸ ਘਟਨਾ ‘ਚ ਕੋਈ ਜ਼ਖ਼ਮੀ ਨਹੀਂ ਹੋਇਆ। ਪੁਲਸ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।