ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ‘ਤੇ ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਮੌਜੂਦਾ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਦਾ ਅੱਜ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ ਹੈ। ਡਾਕਟਰ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਤਰਨਤਾਰਨ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਡਾਕਟਰ ਸਾਬ੍ਹ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਜੁਝਾਰੂ ਆਗੂ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਦੁੱਖ ਦੀ ਘੜੀ ‘ਚ ਉਨ੍ਹਾਂ ਦੀ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ ਅਤੇ ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ।