ਚੰਡੀਗੜ੍ਹ – ਸ਼ਾਹਕੋਟ ਵਿਧਾਨ ਸਭਾ ਜ਼ਿਮਨੀ ਚੋਣ ਵਿਚ ਵੱਡੀ ਜਿੱਤ ਹਾਸਿਲ ਕਰਨ ਵਾਲੇ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਅਹੁਦੇ ਦੀ ਸਹੁੰ ਚੁੱਕੀ।
ਉਹਨਾਂ ਨੂੰ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਸਹੁੰ ਚੁਕਾਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਮੌਜੂਦ ਸਨ।















