ਨੈਸ਼ਨਲ ਡੈਸਕ : ਪੱਛਮੀ ਬੰਗਾਲ ਵਿਚ ਇਸ ਸਮੇਂ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਦੀ ਵੋਟਿੰਗ ਜਾਰੀ ਹੈ। ਇਸ ਦੌਰਾਨ ਮੁਰਸ਼ੀਦਾਬਾਦ ਜ਼ਿਲ੍ਹੇ ਦੇ ਨੌਦਾ ਖੇਤਰ ਵਿਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਬੂਥ ‘ਤੇ ਵੋਟਿੰਗ ਦੌਰਾਨ ਅਣਪਛਾਤੇ ਵਿਅਕਤੀਆਂ ਨੇ ਦੇਸੀ ਬੰਬ ਸੁੱਟ ਦਿੱਤੇ, ਜਿਸ ਨਾਲ ਜ਼ੋਰਦਾਰ ਧਮਾਕਾ ਹੋਣ ਦੀ ਸੂਚਨਾ ਮਿਲੀ। ਇਸ ਧਮਾਕੇ ਦੌਰਾਨ ਕਈ ਲੋਕ ਜ਼ਖਮੀ ਹੋ ਗਏ। ਘਟਨਾ ਸਥਾਨ ‘ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੋਟਿੰਗ ਦੌਰਾਨ ਇਲਾਕੇ ਵਿਚ ਵਾਪਰੀ ਇਸ ਘਟਨਾ ਨਾਲ ਹਫ਼ੜਾ-ਦਫ਼ੜੀ ਮਚ ਗਈ। ਦੇਸੀ ਬੰਬ ਧਮਾਕੇ ਨਾਲ ਜ਼ਖਮੀ ਹੋਏ ਵੋਟਾਂ ਪਾਉਣ ਲੋਕਾਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਅਤੇ ਮੈਡੀਕਲ ਸੈਂਟਰਾਂ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ। ਇਸ ਘਟਨਾ ਦੇ ਵਾਪਰਨ ਦੀ ਅਸਰ ਵਜ੍ਹਾ ਕੀ ਹੈ ਅਤੇ ਕਿੰਨੇ ਲੋਕ ਜ਼ਖਮੀ ਹੋਏ ਹਨ, ਦੇ ਬਾਰੇ ਅਜੇ ਤੱਕ ਕੋਈ ਸਹੀ ਜਾਣਕਾਰੀ ਹਾਸਲ ਨਹੀਂ ਹੋਈ।















