ਸ਼ੂਗਰ ਸਣੇ ਕਈ ਬੀਮਾਰੀਆਂ ਨੂੰ ਦੂਰ ਕਰਦੈ ਜਾਮੁਨ

ਜਾਮੁਨ (ਫ਼ਲ) ਖਾਣ ‘ਚ ਜਿੰਨਾ ਸੁਆਦ ਹੁੰਦਾ ਹੈ, ਓਨਾ ਹੀ ਇਹ ਸ਼ਰੀਰ ਨੂੰ ਕਈ ਤਰ੍ਹਾਂ ਦੇ ਫ਼ਾਇਦੇ ਵੀ ਪਹੁੰਚਾਉਂਦਾ ਹੈ। ਜਾਮੁਨ ‘ਚ ਸ਼ਰੀਰ ਲਈ ਜ਼ਰੂਰੀ ਤੱਤ ਮੌਜੂਦ ਹੁੰਦੇ ਹਨ। ਜਾਮੁਨ ਗਰਮੀਆਂ ਦਾ ਫ਼ਲ ਹੁੰਦਾ ਹੈ ਅਤੇ ਇਹ ਫ਼ਲ ਕਿਸੇ ਦਵਾਈ ਤੋਂ ਘੱਟ ਨਹੀਂ। ਜਾਮੁਨ ‘ਚ ਕੈਲਸ਼ੀਅਮ, ਆਇਰਨ ਅਤੇ ਪੋਟੈਸ਼ੀਅਮ ਮੌਜੂਦ ਹੁੰਦੇ ਹਨ। ਲੂ ਲੱਗਣ ‘ਤੇ ਜਾਮੁਨ ਦੀ ਵਰਤੋਂ ਕਾਫ਼ੀ ਫ਼ਾਇਦੇਮੰਦ ਮੰਨੀ ਜਾਂਦੀ ਹੈ। ਦੱਸ ਦੇਈਏ ਕਿ ਜਾਮੁਨ ਦੇ ਫ਼ਲ ‘ਚ ਗਲੂਕੋਜ਼ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਅਸੀਂ ਤੁਹਾਨੂੰ ਜਾਮੁਨ ਖਾਣ ਨਾਲ ਸ਼ਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਦੱਸਣ ਜਾ ਰਹੇ ਹਾਂ।
ਭੁੱਖ ਵਧਾਏ: ਜਿਹੜੇ ਲੋਕਾਂ ਨੂੰ ਭੁੱਖ ਘੱਟ ਲਗੱਦੀ ਹੈ, ਉਨ੍ਹਾਂ ਲਈ ਜਾਮੁਨ ਕਾਫ਼ੀ ਲਾਹੇਵੰਦ ਹਨ ਕਿਉਂਕਿ ਇਹ ਫ਼ਲ ਭੁੱਖ ਵਧਾਉਣ ‘ਚ ਕਾਫ਼ੀ ਮਦਦ ਕਰਦੇ ਹਨ। ਜਾਮੁਨ ਦਾ ਸਿਰਕਾ ਬਣਾ ਕੇ ਪੀਣ ਨਾਲ ਭੁੱਖ ਵਧਦੀ ਹੈ।
ਦਸਤ ਤੋਂ ਰਾਹਤ: ਜਾਮੁਨ ਦਸਤ ਦੇ ਮਰੀਜ਼ਾਂ ਲਈ ਬਹੁਤ ਲਾਭਦਾਇਕ ਸਾਬਿਤ ਹੁੰਦੇ ਹਨ ਕਿਉਂਕਿ ਦਸਤ ਲੱਗਣ ‘ਤੇ ਜਾਮੁਨ ਨੂੰ ਲੂਣ ਲਗਾ ਕੇ ਖਾਣ ਨਾਲ ਦਸਤ ਤੋਂ ਜਲਦੀ ਰਾਹਤ ਮਿਲਦੀ ਹੈ।
ਦੰਦਾਂ ਲਈ ਫ਼ਾਇਦੇਮੰਦ: ਜਾਮੁਨ ਦਾ ਫ਼ਲ ਦੰਦਾਂ ਲਈ ਬੇਹੱਦ ਫ਼ਾਇਦੇਮੰਦ ਹੁੰਦਾ ਹੈ। ਜਾਮੁਨ ਦੀਆਂ ਗਿਟਕਾਂ ਨੂੰ ਪੀਸ ਕੇ ਪਾਊਡਰ ਬਣਾ ਲਓ। ਜਾਮੁਨ ਦੇ ਪਾਊਡਰ ਨਾਲ ਰੋਜ਼ਾਨਾ ਬਰੱਸ਼ ਕਰਨ ਨਾਲ ਮਸੂੜਿਆਂ ਸੰਬੰਧੀ ਸਮੱਸਿਆਵਾਂ ਦੂਰ ਹੁੰਦੀਆਂ ਹਨ।
ਪੱਥਰੀ ਦੀ ਸਮੱਸਿਆ ਲਈ ਲਾਹੇਵੰਦ: ਅੱਜਕੱਲ੍ਹ ਪੱਥਰੀ ਦੀ ਸਮੱਸਿਆ ਹੋਣਾ ਆਮ ਗੱਲ ਹੋ ਗਈ ਹੈ। ਜਾਮੁਨ ਦੀਆਂ ਗਿਟਕਾਂ ਨੂੰ ਪੀਸ ਕੇ ਪਾਊਡਰ ਬਣਾ ਲਓ। ਪਾਣੀ ਜਾਂ ਦਹੀਂ ‘ਚ ਇਸ ਪਾਊਡਰ ਨੂੰ ਮਿਲਾ ਕੇ ਖਾਣ ਨਾਲ ਪੱਥਰੀ ਦੀ ਸਮੱਸਿਆ ਦੂਰ ਹੁੰਦੀ ਹੈ। ਪੱਥਰੀ ਦੇ ਰੋਗੀਆਂ ਨੂੰ ਦਵਾਈਆਂ ਦੀ ਵਰਤੋਂ ਕਰਨ ਦੀ ਬਜਾਏ ਜਾਮੁਨ ਖਾਣੇ ਚਾਹੀਦੇ ਹਨ।
ਸ਼ੂਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ: ਜਾਮੁਨ ਸ਼ੂਗਰ ਦੇ ਮਰੀਜ਼ਾਂ ਲਈ ਬਹੁਤ ਹੀ ਫ਼ਾਇਦੇਮੰਦ ਹੁੰਦੇ ਹਨ। ਜਾਮੁਨ ਦੀਆਂ ਗਿਟਕਾਂ ਨੂੰ ਪੀਸ ਕੇ ਪਾਊਡਰ ਬਣਾ ਲਓ ਅਤੇ ਸ਼ੂਗਰ ਦੇ ਮਰੀਜ਼ ਇਸ ਦੇ ਪਾਊਡਰ ਦੀ ਵਰਤੋਂ ਰੋਜ਼ਾਨਾ ਕਰਨ। ਰੋਜ਼ਾਨਾ ਸਵੇਰੇ ਖ਼ਾਲੀ ਢਿੱਡ ਕੋਸੇ ਪਾਣੀ ਨਾਲ 1 ਚੱਮਚਾ ਪਾਊਡਰ ਦੀ ਵਰਤੋਂ ਕਰਨ ਨਾਲ ਸ਼ੂਗਰ ਦੇ ਰੋਗੀ ਦੀ ਸ਼ੂਗਰ ਕੰਟਰੋਲ ‘ਚ ਰਹੇਗੀ।
ਖ਼ੂਨ ਦੀ ਘਾਟ ਕਰੇ ਦੂਰ: ਜਿਨ੍ਹਾਂ ਲੋਕਾਂ ‘ਚ ਖੂਨ ਦੀ ਘਾਟ ਹੁੰਦੀ ਹੈ, ਉਨ੍ਹਾਂ ਨੂੰ ਜਾਮੁਨ ਹਰ ਰੋਜ਼ ਖਾਣੇ ਚਾਹੀਦੇ ਹਨ ਕਿਉਂਕਿ ਇਹ ਜਾਮੁਨ ਖ਼ੂਨ ਵਧਾਉਣ ‘ਚ ਕਾਫ਼ੀ ਸਹਾਇਕ ਹੁੰਦੇ ਹਨ। ਜਾਮੁਨਾਂ ‘ਚ ਮੌਜੂਦ ਕੈਲਸ਼ੀਅਮ, ਆਇਰਨ ਅਤੇ ਪੋਟੈਸ਼ੀਅਮ ਸ਼ਰੀਰ ਦੀ ਰੋਗ ਪ੍ਰਤੀਰੋਧਕ ਸ਼ਕਤੀ ਵਧਾਉਂਦੇ ਹਨ। ਇਸ ਨੂੰ ਖਾਣ ਨਾਲ ਸ਼ਰੀਰ ਦੀਆਂ ਕਈ ਬੀਮਾਰੀਆਂ ਦੂਰ ਹੁੰਦੀਆਂ ਹਨ।
ਬੱਚਿਆਂ ਲਈ ਫ਼ਾਇਦੇਮੰਦ: ਛੋਟੇ ਬੱਚਿਆਂ ‘ਚ ਅਕਸਰ ਦੇਖਿਆ ਜਾਂਦਾ ਹੈ ਕਿ ਉਨ੍ਹਾਂ ਨੂੰ ਬਿਸਤਰਾ ਗਿੱਲਾ ਕਰਨ ਦੀ ਆਦਤ ਹੁੰਦੀ ਹੈ। ਇਸ ਆਦਤ ਨੂੰ ਛੁਡਵਾਉਣ ਲਈ ਤੁਸੀਂ ਆਪਣੇ ਬੱਚਿਆਂ ਨੂੰ ਦਿਨ ‘ਚ ਦੋ ਵਾਰੀ ਜਾਮੁਨ ਦੀਆਂ ਗੁਠਲੀਆਂ ਦਾ ਪਾਊਡਰ ਅੱਧੇ ਚੱਮਚ ਪਾਣੀ ਨਾਲ ਦੇ ਸਕਦੇ ਹੋ।
ਕੈਂਸਰ ਦੇ ਖ਼ਤਰੇ ਤੋਂ ਬਚਾਏ: ਜਾਮੁਨ ‘ਚ ਪੌਲੀਫ਼ੇਨੇਲਜ਼ ਵਰਗੇ ਤੱਤ ਭਰਪੂਰ ਮਾਤਰਾ ‘ਚ ਮੌਜੂਦ ਹੁੰਦੇ ਹਨ ਜੋ ਕੈਂਸਰ ਅਤੇ ਦਿਲ ਦੀਆਂ ਬੀਮਾਰੀਆਂ ਨੂੰ ਰੋਕਣ ‘ਚ ਮਦਦ ਕਰਦੇ ਹਨ।
ਜੇਕਰ ਤੁਸੀਂ ਉੱਪਰ ਬਿਆਨ ਕੀਤੇ ਕਿਸੇ ਵੀ ਮਸਲੇ ਤੋਂ ਪਰੇਸ਼ਾਨ ਹੋ ਜਾਂ ਕਿਸੇ ਗੁਪਤ ਰੋਗ ਤੋਂ ਪੀੜਤ ਹੋ ਤਾਂ ਇੱਕ ਵਾਰ ਸੂਰਜਵੰਸ਼ੀ ਦਵਾਖ਼ਾਨੇ ਨਾਲ ਜ਼ਰੂਰ ਸੰਪਰਕ ਕਰੋ। ਸੂਰਜਵੰਸ਼ੀ ਦਵਾਖ਼ਾਨਾ ਉੱਤਰੀ ਅਮਰੀਕਾ ਵਿੱਚ ਪਿੱਛਲੇ 25 ਸਾਲਾਂ ਤੋਂ ਲਗਾਤਾਰ ਸੇਵਾ ਨਿਭਾਉਂਦਾ ਆ ਰਿਹਾ ਹੈ। ਮੈਡੀਕਲ ਸਾਇੰਸ ਵਲੋਂ ਸਾਰੀ ਦੁਨੀਆ ‘ਚ ਇਹ ਗੱਲ ਪੂਰੀ ਤਰ੍ਹਾਂ ਸਥਾਪਿਤ ਕੀਤੀ ਜਾ ਚੁੱਕੀ ਹੈ ਕਿ ਪਿਛਲੇ 100 ਸਾਲਾਂ ‘ਚ ਮੈਡੀਕਲ ਸਾਇੰਸ ਨੇ ਬਹੁਤ ਤਰੱਕੀ ਕਰ ਲਈ ਹੈ, ਪਰ ਧਿਆਨ ਦੇਣ ਦੀ ਗੱਲ ਇਹ ਹੈ ਕਿ ਫ਼ਿਰ ਵੀ ਮਰਦਾਂ ਵਿੱਚ ਇਰੈਕਟਾਇਲ ਡਿਸਫ਼ੰਕਸ਼ਨ ਭਾਵ ਮਰਦਾਨਾ ਕਮਜ਼ੋਰੀ, ਸ਼ੀਘਰ ਪਤਨ, ਸ਼ੂਗਰ, ਗਠੀਆ ਤੇ ਰੀੜ੍ਹ ਦੀ ਹੱਡੀ ਦੀਆਂ ਬੀਮਾਰੀਆਂ ਨੂੰ ਅੰਗ੍ਰੇਜ਼ੀ ਦਵਾਈਆਂ ਨਾਲ ਸਿਰਫ਼ ਕੁਝ ਹੱਦ ਤਕ ਕੰਟਰੋਲ ਹੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੀਮਾਰੀਆਂ ਨੂੰ ਹਮੇਸ਼ਾ ਲਈ ਖ਼ਤਮ ਕਰ ਕੇ ਮਰੀਜ਼ ਨੂੰ ਸਿਹਤਮੰਦ ਨਹੀਂ ਬਣਾਇਆ ਜਾ ਰਿਹਾ। ਮਰਦਾਂ ਨੂੰ ਇੰਦਰੀ ਵਰਧਕ ਨੁਸਖ਼ਾ ਚਾਹੀਦਾ ਹੋਵੇ ਤਾਂ ਉਹ ਸਾਡੇ ਕੋਲੋਂ 150 ਡਾਲਰ ਵਾਲੀ ਸਪੈਸ਼ਲ ਮਸ਼ੀਨ ਬਾਰੇ ਪੁੱਛਣਾ ਬਿਲਕੁਲ ਨਾ ਭੁੱਲਣਾ। ਮਰਦਾਨਾ ਤਾਕਤ ਦਾ ਫ਼ੌਲਾਦੀ ਨੁਸਖ਼ਾ ਖ਼ਰੀਦਣ ‘ਤੇ ਮਸ਼ੀਨ ਬਿਲਕੁਲ ਮੁਫ਼ਤ ਹਾਸਿਲ ਕਰੋ। ਕੁਝ ਸਮੇਂ ਦੇ ਇਲਾਜ ਤੋਂ ਬਾਅਦ ਹੀ ਰੋਗੀ ਤੰਦਰੁਸਤ ਹੋ ਜਾਂਦੇ ਹਨ ਅਤੇ ਫ਼ਿਰ ਸਾਰੀ ਉਮਰ ਉਹ ਬਿਨਾਂ ਦਵਾਈਆਂ ਦੇ ਆਪਣਾ ਗ੍ਰਹਿਸਥ ਜੀਵਨ ਜੀ ਸਕਦੇ ਹਨ। ਸਪਰਮ ਕਾਊਂਟ ਘੱਟ ਹੋਵੇ ਤਾਂ ਵੀ ਸਾਡੇ ਕੋਲ ਸ਼ਰਤੀਆ ਇਲਾਜ ਮੌਜੂਦ ਹੈ। ਵਧੇਰੇ ਜਾਣਕਾਰੀ ਲਈ ਅੱਜ ਹੀ ਖ਼ਾਨਦਾਨੀ ਹਕੀਮ KSB ਨਾਲ 1-416-992-5489 ‘ਤੇ ਸੰਪਰਕ ਕਰੋ ਜਾਂ ਇਸ ਅਖ਼ਬਾਰ ਵਿੱਚ ਲੱਗਾ ਸੂਰਜਵੰਸ਼ੀ ਦਵਾਖ਼ਾਨੇ ਦਾ ਇਸ਼ਤਿਹਾਰ ਦੇਖੋ।
surajvanshidavakhana.com